ਪੰਜਾਬ ਤੋਂ ਮੰਦਭਾਗੀ ਖ਼ਬਰ! ਤੜਕਸਾਰ ਸਕੂਲ ਜਾ ਰਹੇ ਵਿਦਿਆਰਥੀ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ

05/20/2024 9:05:29 AM

ਜਲੰਧਰ (ਦੀਪਕ): ਜਲੰਧਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਤੜਕਸਾਰ ਸਕੂਲ ਜਾ ਰਹੇ ਇਕ ਵਿਦਿਆਰਥੀ ਨੂੰ ਇਕ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ ਹੈ। ਇਸ ਹਾਦਸੇ ਵਿਚ ਵਿਦਿਆਰਥੀ ਦੀ ਮੌਕੇ 'ਤੇ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਧਾਰਮਿਕ ਡੇਰੇ 'ਚ ਸਮਾਗਮ ਦੌਰਾਨ ਹੋਇਆ ਧਮਾਕਾ! ਪੈ ਗਈਆਂ ਭਾਜੜਾਂ (ਵੀਡੀਓ)

ਜਾਣਕਾਰੀ ਮੁਤਾਬਕ ਘਾਹ ਮੰਡੀ ਨੇੜੇ ਕੋਟ ਸਦੀਕ ਅਮਨ ਇਨਕਲੇਵ ਦੇ ਸਾਹਮਣੇ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਇਕ 14 ਸਾਲਾ ਵਿਦਿਆਰਥੀ ਜਦੋਂ ਸਕੂਲ ਜਾ ਰਿਹਾ ਸੀ ਤਾਂ ਇਕ ਟਰੱਕ ਨੇ ਉਸ ਨੂੰ ਦਰੜ ਦਿੱਤਾ। ਵਿਦਿਆਰਥੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News