ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

Saturday, Oct 25, 2025 - 03:11 PM (IST)

ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਵਿਦਿਆਰਥੀਆਂ ਲਈ ਸੰਭਾਵਿਤ ਤੌਰ ‘ਤੇ 26 ਨਵੰਬਰ 2025 ਨੂੰ ਮੌਕ ਸੈਸ਼ਨ ਕਰਵਾਉਣ ਲਈ ਸੂਬੇ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਸੂਬਾ ਪੱਧਰੀ ਮੀਟਿੰਗ ਕੀਤੀ। ਸਪੀਕਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਮਿਸਾਲੀ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਿਆ ਜਾ ਰਿਹਾ ਹੈ, ਅਧਿਆਪਕਾਂ ਦੀਆਂ ਖਾਲ੍ਹੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਵਿਦਿਆਰਥੀਆਂ ਨਾਲ ਭਰੀ ਬੱਸ ਆਈ ਹਾਈਟੈਂਸ਼ਨ ਤਾਰਾਂ 'ਚ ਫਸੀ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਆਸੀ ਖੇਤਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਆਸੀ ਪ੍ਰਬੰਧ ਦੇ ਕੰਮ-ਕਾਜ, ਕਾਨੂੰਨ ਬਣਾਉਣ ਬਾਰੇ ਜਾਣਕਾਰੀ, ਬਜਟ ਤਿਆਰ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਤੋਂ ਇਕ ਵਿਦਿਆਰਥੀ ਦੀ ਚੋਣ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਵਿਚ ਇਕ ਮੌਕ ਸੈਸ਼ਨ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : CBI ਵਲੋਂ ਮੁਅੱਤਲ DIG ਭੁੱਲਰ ਦੇ 55 ਏਕੜ ਵਾਲੇ ਫਾਰਮ ਹਾਊਸ ’ਤੇ ਛਾਪੇਮਾਰੀ

ਇਸ ਮੌਕ ਸੈਸ਼ਨ ਵਿਚ ਸਰਕਾਰੀ ਸਕੂਲਾਂ ਦੇ ਚੁਣੇ ਹੋਏ ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਜੇਕਰ ਵਿਦਿਆਰਥੀਆਂ ਨੂੰ ਸਿਆਸਤ ਬਾਰੇ ਸਹੀ ਜਾਣਕਾਰੀ ਹੋਵੇਗੀ ਤਾਂ ਹੀ ਉਹ ਅੱਗੇ ਵਧ ਸਕਦੇ ਹਨ ਅਤੇ ਸਹੀ ਪ੍ਰਤੀਨਿਧੀ ਚੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰੀ ਸਕੂਲਾਂ ਦੇ ਲਗਭਗ 2400-2500 ਵਿਦਿਆਰਥੀ ਪੰਜਾਬ ਵਿਧਾਨ ਸਭਾ ਦਾ ਦੌਰਾ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਰਜਿਸਟਰੀ ਦੇ ਖ਼ਰਚ ’ਚ ਭਾਰੀ ਵਾਧਾ, 9% ਤੋਂ 67% ਤੱਕ ਵਾਧੇ ਦਾ ਅਸਾਰ

 


author

Gurminder Singh

Content Editor

Related News