ਮਾਨਸਿਕ ਤੌਰ ''ਤੇ ਪ੍ਰੇਸ਼ਾਨ ਵਿਦਿਆਰਥਣ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ-ਹੱਤਿਆ

Monday, Oct 02, 2017 - 05:44 PM (IST)

ਮਾਨਸਿਕ ਤੌਰ ''ਤੇ ਪ੍ਰੇਸ਼ਾਨ ਵਿਦਿਆਰਥਣ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਆਤਮ-ਹੱਤਿਆ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਬਿਲਾਸਪੁਰ ਦੇ ਨੇੜਲੇ ਪਿੰਡ ਮਧੇਕੇ 20 ਸਾਲਾ ਵਿਦਿਆਰਥਣ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਸੂਚਨਾ ਮਿਲੀ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸਿਮਰਜੀਤ ਕੌਰ ਪੁਤਰੀ ਸਵ. ਰਣਜੀਤ ਸਿੰਘ ਦੇ ਨਾਮ ਤੋਂ ਹੋਈ ਹੈ, ਜੋ ਕਿ ਮਾਣੂੰਕੇ ਸਥਿਤ ਆਈ. ਟੀ. ਆਈ. ਤੋਂ ਫੈਸ਼ਨ ਡਿਜ਼ਾਇਨਿੰਗ ਦਾ ਕੋਰਸ ਕਰਦੀ ਸੀ। ਜਾਣਕਾਰੀ ਮਿਲੀ ਹੈ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਕਾਰਨ ਉਸ ਨੇ ਘਰ 'ਚ ਹੀ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ-ਹੱਤਿਆ ਕਰ ਲਈ। ਲੜਕੀ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿਥੇ ਉਸਨੇ ਦਮ ਤੋੜ ਦਿੱਤਾ। 
ਥਾਣਾ ਨਿਹਾਲ ਸਿੰਘ ਵਾਲਾ ਦੇ ਹੋਲਦਾਰ ਸਿਕੰਦਰ ਸਿੰਘ ਨੇ ਲੜਕੀ ਦੀ ਮਾਤਾ ਜਸਵੀਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾ ਹਵਾਲੇ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਮ੍ਰਿਤਕ ਲੜਕੀ ਦੇ ਪਿਤਾ ਰਣਜੀਤ ਸਿੰਘ ਨੇ ਵੀ ਦੋ ਸਾਲ ਪਹਿਲਾਂ ਜ਼ਹਿਰੀਲੀ ਚੀਜ਼ ਖਾ ਕੇ ਆਤਮ-ਹੱਤਿਆ ਕੀਤੀ ਸੀ।


Related News