ਜਲੰਧਰ: 12ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

05/02/2021 4:13:01 PM

ਜਲੰਧਰ— ਜਲੰਧਰ ਦੇ ਬਸਤੀ ਸ਼ੇਖ ਇਲਾਕੇ ’ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜਨਕ ਨਗਰ ਦੀ ਇਕ 18 ਸਾਲ ਦੀ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਮਿਲੀ ਜਾਣਕਾਰੀ ਮੁਤਾਬਕ ਜਨਕ ਨਗਰ ਵਾਸੀ ਸ਼ਿਵਾਨੀ ਨੇ ਆਪਣੇ ਘਰ ’ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਉਸ ਦੇ ਪਰਿਵਾਰ ਨੇ ਕਮਰੇ ’ਚ ਜਾ ਕੇ ਵੇਖਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਫਿਲਹਾਲ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ

ਸ਼ੁਰੂਆਤੀ ਜਾਂਚ ’ਚ ਅਜੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਤੁਹਾਨੂੰ ਦੱਸ ਦੇਈਏ ਸ਼ਿਵਾਨੀ 12ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਕੁਝ ਦਿਨਾਂ ਤੋਂ ਪਰੇਸ਼ਾਨ ਸੀ। ਹਾਲਾਂਕਿ ਪਰਿਵਾਰ ਵਾਲਿਆਂ ਨੇ ਕਿਸੇ ’ਤੇ ਵੀ ਸ਼ੱਕ ਜ਼ਾਹਰ ਨਹੀਂ ਕੀਤਾ ਹੈ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ’ਚੋਂ ਰੋਜ਼ਾਨਾ ਖ਼ੁਦਕੁਸ਼ੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਥੇ ਹੀ ਲੜਕੀ ਦੀ ਮੌਤ ਨਾਲ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਡੀ. ਸੀ. ਨੇ ਕੋਵਿਡ ਮਰੀਜ਼ਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ, ਪ੍ਰਾਈਵੇਟ ਐਂਬੂਲੈਂਸਾਂ ਦੀ ਸਰਵਿਸ ਦੇ ਰੇਟ ਕੀਤੇ ਨਿਰਧਾਰਿਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News