Punjab:ਪਹਿਲਾਂ ਪ੍ਰੇਮ ਜਾਲ ''ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...
Wednesday, Dec 03, 2025 - 12:40 PM (IST)
ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਵਿੱਚ ਇਕ 12ਵੀਂ ਜਮਾਤ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਕ ਨੌਜਵਾਨ ਨੇ ਪਹਿਲਾਂ ਵਿਦਿਆਰਥਣ ਸਾਰਿਕਾ (18) ਨੂੰ ਪਿਆਰ ਦੇ ਜਾਲ ਵਿੱਚ ਫਸਾਇਆ ਅਤੇ ਫਿਰ ਉਸ ਨੇ ਉਸ ਨੂੰ ਵਿਆਹ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ। ਉਹ ਉਸ ਨੂੰ ਅਸ਼ਲੀਲ ਵੀਡੀਓ ਭੇਜ ਕੇ ਬਲੈਕਮੇਲ ਕਰ ਰਿਹਾ ਸੀ। ਇਸ ਤੋਂ ਦੁਖ਼ੀ ਹੋ ਕੇ ਵਿਦਿਆਰਥਣ ਸਾਰਿਕਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਦੇ ਸਮੇਂ ਘਰ ਵਿਚ ਕੋਈ ਨਹੀਂ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਲਾਸ਼ ਨੂੰ ਫਾਹੇ ਤੋਂ ਉਤਾਰ ਕੇ ਹਸਪਤਾਲ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਪੁਲਸ ਨੇ ਦੋਸ਼ੀ ਨੌਜਵਾਨ ਵਿਰੁੱਧ ਖ਼ੁਦਕੁਸ਼ੀ ਨੂੰ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਪੁਲਸ ਦੇ ਮੁਤਾਬਕ ਕਪੂਰਥਲਾ ਦੇ ਲਾਹੌਰੀ ਗੇਟ ਦੇ ਰਹਿਣ ਵਾਲੇ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਸਾਰਿਕਾ ਇਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੀ ਸੀ। ਇਸ ਦੌਰਾਨ ਮਨਸੂਰਵਾਲ ਪਿੰਡ ਦੇ ਇਕ ਨੌਜਵਾਨ ਪਵਨਦੀਪ ਨੇ ਉਸ ਨੂੰ ਪਿਆਰ ਦੇ ਜਾਲ ਵਿਚ ਫਸਾ ਲਿਆ। ਉਹ ਉਸ ਨਾਲ ਗੱਲ ਕਰਦਾ ਸੀ ਅਤੇ ਉਸ ਨੂੰ ਅਕਸਰ ਮਿਲਦਾ ਸੀ। ਇਸ ਦੌਰਾਨ ਉਸ ਨੇ ਉਸ ਦੀਆਂ ਕੁਝ ਤਸਵੀਰਾਂ ਖਿੱਚੀਆਂ ਅਤੇ ਵੀਡੀਓ ਬਣਾਈਆਂ।

ਵਿਆਹ ਨਾ ਕਰਨ 'ਤੇ ਫੋਨ ਕਰਕੇ ਦਿੰਦਾ ਸੀ ਧਮਕੀਆਂ
ਰਾਜਕੁਮਾਰ ਨੇ ਅੱਗੇ ਦੱਸਿਆ ਕਿ ਇਸ ਦੇ ਬਾਅਦ ਉਹ ਸਾਰਿਕਾ ਨੂੰ ਵਿਆਹ ਕਰਨ ਲਈ ਮਜਬੂਰ ਕਰਨ ਲੱਗਾ ਸੀ। ਜਦੋਂ ਸਾਰਿਕਾ ਨੇ ਇਨਕਾਰ ਕਰ ਦਿੱਤਾ ਤਾਂ ਉਸ ਨੇ ਉਸ ਨੂੰ ਫ਼ੋਨ ਕਰਕੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਉਸ ਨੂੰ ਧਮਕੀ ਦਿੱਤੀ ਕਿ ਉਸ ਦੇ ਕੋਲ ਉਸ ਦੀਆਂ ਤਸਵੀਰਾਂ ਅਤੇ ਵੀਡੀਓ ਹਨ, ਜੋ ਉਹ ਵਾਇਰਲ ਕਰਕੇ ਉਸ ਨੂੰ ਬਦਨਾਮ ਕਰ ਦੇਵੇਗਾ। ਰਾਜਕੁਮਾਰ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਆਪਣੀ ਧੀ ਨਾਲ ਗੱਲ ਕੀਤੀ। ਬੇਟੀ ਕੋਲੋਂ ਸਾਰਾ ਮਾਮਲਾ ਪਤਾ ਲੱਗਣ ਮਗਰੋਂ ਉਨ੍ਹਾਂ ਨੇ ਪਵਨਦੀਪ ਨੂੰ ਸਮਝਾਇਆ ਅਤੇ ਕਿਹਾ ਕਿ ਸਾਰਿਕਾ ਅਜੇ ਪੜ੍ਹ ਰਹੀ ਹੈ ਅਤੇ ਉਹ ਸਾਰਿਕਾ ਨੂੰ ਤੰਗ ਕਰਨਾ ਬੰਦ ਕਰ ਦੇਵੇ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਮੁਸੀਬਤ! 5 ਦਸੰਬਰ ਨੂੰ ਲੈ ਕੇ ਹੋਇਆ ਵੱਡਾ ਐਲਾਨ
ਪਿਤਾ ਮੁਤਾਬਕ ਵਾਰ-ਵਾਰ ਸਮਝਾਉਣ ਦੇ ਬਾਵਜੂਦ ਪਵਨਦੀਪ ਨਹੀਂ ਸੁਧਰਿਆ ਅਤੇ ਸਾਰਿਕਾ ਨੂੰ ਤਸਵੀਰਾਂ ਅਤੇ ਵੀਡੀਓਜ਼ ਜ਼ਰੀਏ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਵਿਆਹ ਕਰਨ ਲਈ ਮਜਬੂਰ ਕਰਨ ਲੱਗਾ। ਇਸ ਨਾਲ ਸਾਰਿਕਾ ਬਹੁਤ ਪਰੇਸ਼ਾਨ ਰਹਿਣ ਲੱਗੀ। ਉਹ ਮੰਗਲਵਾਰ ਸ਼ਾਮ ਨੂੰ ਸਕੂਲ ਤੋਂ ਵਾਪਸ ਆਈ। ਮੈਂ ਆਪਣੀ ਛੋਟੀ ਧੀ ਨਾਲ ਬਾਹਰ ਚਲਾ ਗਿਆ ਸੀ। ਸਾਰਿਕਾ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਸਾਰਿਕਾ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਉਹ ਉਸ ਸ਼ਾਮ ਘਰ ਪਹੁੰਚੇ ਤਾਂ ਉਨ੍ਹਾਂ ਸਾਰਿਕਾ ਦੀ ਲਟਕਦੀ ਹੋਈ ਲਾਸ਼ ਵੇਖੀ। ਇਸ ਦੇ ਬਾਅਦ ਸਾਰਿਕਾ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਿਟੀ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਮਾਮਲੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਵਿਦਿਆਰਥਣ ਨੇ ਨੌਜਵਾਨ ਦੇ ਬਲੈਕਮੇਲ ਅਤੇ ਵਿਆਹ ਦੇ ਦਬਾਅ ਤੋਂ ਡਰ ਅਤੇ ਤਣਾਅ ਕਾਰਨ ਖ਼ੁਦਕੁਸ਼ੀ ਕੀਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਮੋਬਾਇਲ ਨੰਬਰ ਦੀ ਜਾਂਚ ਕੀਤੀ ਜਾਵੇਗੀ ਕਿ ਉਸ ਨੇ ਵਿਦਿਆਰਥਣ ਦੀਆਂ ਕਿਹੋ ਜਿਹੀਆਂ ਵੀਡੀਓਜ਼ ਬਣਾਈਆਂ ਹਨ। ਇਸ ਦੇ ਇਲਾਵਾ ਕਾਲ ਡਿਟੇਲ ਵੀ ਕਢਵਾਈ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਪਿਆਕੜਾਂ ਲਈ ਵੱਡੀ ਖ਼ਬਰ! ਅੰਮ੍ਰਿਤਸਰ ’ਚ ਹੋ ਚੁੱਕੀ 21 ਦੀ ਮੌਤ, ਜਲੰਧਰ ’ਚ ਵਿਗੜਣ ਲੱਗੇ ਹਾਲਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
