10ਵੀਂ 'ਚੋਂ ਨੰਬਰ ਘੱਟ ਆਉਣ 'ਤੇ ਵਿਦਿਆਰਥਣ ਨੇ ਚੁੱਕਿਆ ਖ਼ੌਫ਼ਨਾਕ ਕਦਮ

Monday, Jul 25, 2022 - 01:06 AM (IST)

10ਵੀਂ 'ਚੋਂ ਨੰਬਰ ਘੱਟ ਆਉਣ 'ਤੇ ਵਿਦਿਆਰਥਣ ਨੇ ਚੁੱਕਿਆ ਖ਼ੌਫ਼ਨਾਕ ਕਦਮ

ਫਾਜ਼ਿਲਕਾ (ਸੁਨੀਲ ਨਾਗਪਾਲ) : ਅਬੋਹਰ 'ਚ 10ਵੀਂ ਕਲਾਸ ਦੀ ਇਕ ਵਿਦਿਆਰਥਣ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਬੋਹਰ ਦੀ ਜੰਮੂ ਬਸਤੀ ਦੀ ਰਹਿਣ ਵਾਲੀ ਲੜਕੀ ਨੇ ਘਰ 'ਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ 'ਤੇ ਪੁਲਸ ਵੀ ਪਹੁੰਚੀ ਹੈ, ਜਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਪੋਸਟਮਾਰਟਮ ਦੇ ਲਈ ਰਖਵਾਇਆ ਜਾ ਰਿਹਾ ਹੈ। ਪੁਲਸ ਮੁਤਾਬਕ ਬੱਚੀ ਦਾ 10ਵੀਂ ਦਾ ਨਤੀਜਾ ਆਇਆ ਸੀ, ਜਿਸ ਵਿੱਚੋਂ ਘੱਟ ਨੰਬਰ ਆਉਣ 'ਤੇ ਉਹ ਪ੍ਰੇਸ਼ਾਨ ਸੀ, ਜਿਸ ਕਰਕੇ ਉਸ ਨੇ ਇਹ ਕਦਮ ਚੁੱਕਿਆ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News