ਪੰਜਾਬੀਆਂ ਦੇ Student Visa ''ਤੇ ਲੱਗ ਗਈ ਪਾਬੰਦੀ! ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ

Thursday, Apr 24, 2025 - 09:18 AM (IST)

ਪੰਜਾਬੀਆਂ ਦੇ Student Visa ''ਤੇ ਲੱਗ ਗਈ ਪਾਬੰਦੀ! ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ

ਜਲੰਧਰ (ਇੰਟ.)- ਆਸਟ੍ਰੇਲੀਆ ਦੀਆਂ ਕਈ ਯੂਨੀਵਰਸਿਟੀਆਂ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਗੁਜਰਾਤ ਤੇ ਉੱਤਰਾਖੰਡ ਦੇ ਵਿਦਿਆਰਥੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਰਿਪੋਰਟ ਦੇ ਅਨੁਸਾਰ ਆਸਟ੍ਰੇਲੀਆ ਦੀ ਫੈਡਰੇਸ਼ਨ ਯੂਨੀਵਰਸਿਟੀ, ਵੈਸਟਰਨ ਸਿਡਨੀ ਯੂਨੀਵਰਸਿਟੀ, ਵਿਕਟੋਰੀਆ ਯੂਨੀਵਰਸਿਟੀ ਅਤੇ ਸਾਊਦਰਨ ਕ੍ਰਾਸ ਯੂਨੀਵਰਸਿਟੀ ਵਰਗੀਆਂ ਵੱਕਾਰੀ ਸੰਸਥਾਵਾਂ ਨੇ ਇਨ੍ਹਾਂ ਸੂਬਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਸਟੂਡੈਂਟ ਵੀਜ਼ਾ ਅਰਜ਼ੀਆਂ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਪੰਜਾਬ ਦੇ ਇਹ ਸ਼ਹਿਰ! ਦੁਕਾਨਾਂ ਦੇ ਨਾਲ-ਨਾਲ ਸਕੂਲ-ਕਾਲਜ ਵੀ ਬੰਦ ਕਰਨ ਦੀ ਅਪੀਲ

ਇਨ੍ਹਾਂ ਯੂਨੀਵਰਸਿਟੀਆਂ ’ਚ ਸਭ ਤੋਂ ਵੱਧ ਜਾਅਲੀ ਅਰਜ਼ੀਆਂ ਆਈਆਂ ਸਨ। ਹੁਣ ਇਨ੍ਹਾਂ ਯੂਨੀਵਰਸਿਟੀਆਂ ਨੇ ਜਾਂ ਤਾਂ 6 ਸੂਬਿਆਂ ਤੋਂ ਆਉਣ ਵਾਲੀਆਂ ਅਰਜ਼ੀਆਂ ਨੂੰ ਸਵੀਕਾਰ ਕਰਨਾ ਬੰਦ ਕਰ ਦਿੱਤਾ ਹੈ ਜਾਂ ਫਿਰ ਉਨ੍ਹਾਂ ਦੀ ਸਖਤ ਜਾਂਚ ਕੀਤੀ ਜਾ ਰਹੀ ਹੈ। ਆਸਟ੍ਰੇਲੀਆਈ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅੰਤਰਰਾਸ਼ਟਰੀ ਸਿੱਖਿਆ ਪ੍ਰਣਾਲੀ ਖਤਰੇ ’ਚ ਹੈ।

ਗੁਜਰਾਤ ਦੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ

ਦੱਸਿਆ ਜਾ ਰਿਹਾ ਹੈ ਕਿ ਇਹ ਕਦਮ ਆਸਟ੍ਰੇਲੀਆਈ ਸਰਕਾਰ ਵੱਲੋਂ ਸਟੂਡੈਂਟ ਵੀਜ਼ਾ ਰੂਟ ਦੀ ਦੁਰਵਰਤੋਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਆਸਟ੍ਰੇਲੀਆਈ ਵਿੱਦਿਅਕ ਸੰਸਥਾਵਾਂ ਵੱਲੋਂ ਸਟੂਡੈਂਟ ਵੀਜ਼ਿਆਂ ’ਤੇ ਅਸਥਾਈ ਰੋਕ ਲਾਉਣ ਨਾਲ ਸਭ ਤੋਂ ਵੱਧ ਅਸਰ ਗੁਜਰਾਤ ਦੇ ਵਿਦਿਆਰਥੀਆਂ ’ਤੇ ਪਵੇਗਾ। ਗੁਜਰਾਤੀ ਵਿਦਿਆਰਥੀਆਂ ਲਈ ਉੱਚ ਸਿੱਖਿਆ ਲਈ ਆਸਟ੍ਰੇਲੀਆ ਚੋਟੀ ਦੇ 3 ਸਥਾਨਾਂ ’ਚੋਂ ਇਕ ਹੈ। ਇੱਥੋਂ ਵਿਦੇਸ਼ ਜਾਣ ਵਾਲੇ ਲੱਗਭਗ 20 ਫੀਸਦੀ ਵਿਦਿਆਰਥੀ ਆਸਟ੍ਰੇਲੀਆ ਨੂੰ ਚੁਣਦੇ ਹਨ। ਨਵੀਆਂ ਪਾਬੰਦੀਆਂ ਨਾਲ ਇਹ ਅੰਕੜਾ ਘਟਣ ਦੀ ਸੰਭਾਵਨਾ ਹੈ।

ਗੈਰ-ਕਾਨੂੰਨੀ ਢੰਗ ਨਾਲ ਨੌਕਰੀ ਕਰਨ ਦਾ ਦੋਸ਼

ਰਿਪੋਰਟ ਅਨੁਸਾਰ ਆਸਟ੍ਰੇਲੀਆਈ ਅਧਿਕਾਰੀਆਂ ਨੂੰ ਡਰ ਹੈ ਕਿ ਕੁਝ ਵਿਦਿਆਰਥੀ ਸਟੂਡੈਂਟ ਵੀਜ਼ੇ ਦੀ ਗਲਤ ਵਰਤੋਂ ਕਰ ਰਹੇ ਹਨ। ਇਨ੍ਹਾਂ ਸੂਬਿਆਂ ਤੋਂ ਆਉਣ ਵਾਲੀਆਂ ਵੀਜ਼ਾ ਅਰਜ਼ੀਆਂ ’ਚ ਅਧਿਕਾਰੀਆਂ ਨੇ ਕੁਝ ਬੇਨਿਯਮੀਆਂ ਪਾਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਨਕਲੀ ਸਟੂਡੈਂਟ ਅਰਜ਼ੀਆਂ ’ਚ ਵਾਧਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਕੁਝ ਲੋਕ ਸਿਰਫ਼ ਪੜ੍ਹਾਈ ਦੇ ਨਾਂ ’ਤੇ ਵੀਜ਼ਾ ਲੈ ਰਹੇ ਹਨ ਪਰ ਉਨ੍ਹਾਂ ਦਾ ਇਰਾਦਾ ਇੱਥੇ ਸੈਟਲ ਹੋਣਾ ਅਤੇ ਗੈਰ-ਕਾਨੂੰਨੀ ਢੰਗ ਨਾਲ ਨੌਕਰੀ ਕਰਨਾ ਹੈ। ਆਸਟ੍ਰੇਲੀਆ ਆਪਣੀ ਸਿੱਖਿਆ ਪ੍ਰਣਾਲੀ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਨੇ ਵੱਡੇ ਫ਼ੈਸਲੇ

ਆਸਟ੍ਰੇਲੀਆ ’ਚ 1 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਹਰ ਸਾਲ ਉਨ੍ਹਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇੱਥੇ ਬਹੁਤ ਸਾਰੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਹਨ, ਜੋ ਦੇਸ਼ ਭਰ ਦੇ ਸੂਬਿਆਂ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਅਜਿਹੇ ’ਚ ਸਵਾਲ ਇਹ ਉੱਠਦਾ ਹੈ ਕਿ ਆਖਿਰ ਇਨ੍ਹਾਂ 6 ਸੂਬਿਆਂ ਦੇ ਵਿਦਿਆਰਥੀਆਂ ’ਤੇ ਹੀ ਕਿਉਂ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News