ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਤੈਅ ਪ੍ਰਕਿਰਿਆ ਤਹਿਤ ਕੀਤਾ ਜਾਵੇ ਸ਼ਿਫਟ : ਹਾਈਕੋਰਟ

Saturday, Sep 09, 2017 - 07:25 AM (IST)

ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਤੈਅ ਪ੍ਰਕਿਰਿਆ ਤਹਿਤ ਕੀਤਾ ਜਾਵੇ ਸ਼ਿਫਟ : ਹਾਈਕੋਰਟ

ਚੰਡੀਗੜ੍ਹ (ਬਰਜਿੰਦਰ) - ਚਿੰਤਪੂਰਨੀ ਮੈਡੀਕਲ ਕਾਲਜ ਐਂਡ ਹਸਪਤਾਲ ਦੇ ਵਿਦਿਆਰਥੀਆਂ ਦੀ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਦਾਰੀ ਤੋਂ ਭੱਜ ਨਹੀਂ ਸਕਦੀ। ਹਾਈਕੋਰਟ ਨੇ ਵਿਦਿਆਰਥੀਆਂ ਨੂੰ ਹੋਰ ਮੈਡੀਕਲ ਕਾਲਜਾਂ 'ਚ ਸ਼ਿਫਟ ਕਰਨ ਲਈ ਕਿਹਾ ਹੈ। ਕੋਰਟ ਨੇ ਕਿਹਾ ਕਿ ਸਰਕਾਰ ਤੇ ਪ੍ਰਤੀਵਾਦੀ ਪੱਖ ਕਾਨੂੰਨ ਦੀ ਪਾਲਣਾ ਕਰਨੀ ਜ਼ਰੂਰੀ ਹੈ ਅਤੇ ਹੁਣ ਉਹ ਮੈਡੀਕਲ ਕੌਂਸਲ ਆਫ ਇੰਡੀਆ ਵਲੋਂ ਤੈਅ ਪ੍ਰਕਿਰਿਆ ਤਹਿਤ ਪਟੀਸ਼ਨਰਾਂ ਨੂੰ ਹੋਰਨਾਂ ਮੈਡੀਕਲ ਕਾਲਜਾਂ 'ਚ ਸ਼ਿਫਟ ਕੀਤਾ ਜਾਵੇ। 2 ਮਹੀਨੇ ਅੰਦਰ ਇਸ ਕਾਰਵਾਈ ਨੂੰ ਪੂਰਾ ਕਰਨ ਦੇ ਹੁਕਮ ਦਿੱਤੇ ਗਏ ਹਨ। ਜਾਣਕਾਰੀ ਮੁਤਾਬਿਕ 101 ਵਿਦਿਆਰਥੀਆਂ ਨੂੰ ਹੋਰਨਾਂ ਮੈਡੀਕਲ ਕਾਲਜਾਂ 'ਚ ਸ਼ਿਫਟ ਕੀਤਾ ਜਾਵੇਗਾ। ਅਕਾਂਕਸ਼ਾ ਮਹਾਜਨ ਤੇ ਹੋਰਨਾਂ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਇਹ ਹੁਕਮ ਜਾਰੀ ਕੀਤੇ ਹਨ। ਮਾਮਲੇ 'ਚ ਕੇਂਦਰ ਸਰਕਾਰ ਤੇ ਹੋਰਨਾਂ ਨੂੰ ਪਾਰਟੀ ਬਣਾਇਆ ਗਿਆ ਹੈ। ਸਾਲ 2014-15 ਸੈਸ਼ਨ ਦੇ ਪਟੀਸ਼ਨਰ ਐੱਮ. ਬੀ. ਬੀ. ਐੱਸ. ਵਿਦਿਆਰਥੀਆਂ ਨੇ ਪਿਛਲੇ ਸਾਲ ਹਾਈਕੋਰਟ ਦੀ ਸ਼ਰਨ ਲੈਂਦੇ ਹੋਏ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਪੰਜਾਬ ਦੇ ਹੋਰ ਮਾਨਤਾ ਪ੍ਰਾਪਤ ਕਾਲਜਾਂ 'ਚ ਸ਼ਿਫਟ ਕੀਤਾ ਜਾਵੇ। ਦੋਸ਼ ਲਾਇਆ ਗਿਆ ਸੀ ਕਿ ਪ੍ਰਤੀਵਾਦੀ ਕਾਲਜ ਇਸ ਸਥਿਤੀ 'ਚ ਨਹੀਂ ਹੈ ਕਿ ਉਨ੍ਹਾਂ ਨੂੰ ਡਾਕਟਰ ਬਣਨ ਲਈ ਲੋੜੀਂਦੀ ਸਿੱਖਿਆ ਪ੍ਰਦਾਨ ਕਰ ਸਕੇ।


Related News