ਪੰਜਾਬ ਭਰ ’ਚ ਢਾਂਚਾ ਬਣਾ ਕੇ ਪਾਰਟੀ ਨੂੰ ਮਜ਼ਬੂਤ ਕਰੇ ਵਿਦਿਆਰਥੀ ਵਿੰਗ: ਸੁਖਬੀਰ ਬਾਦਲ

04/28/2021 3:33:38 PM

ਸ੍ਰੀ ਮੁਕਤਸਰ ਸਾਹਿਬ (ਰਮਨਦੀਪ ਸੋਢੀ): ਅਕਾਲੀ ਦਲ ਦੀ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆਂ ਦੇ ਨਵੇਂ ਬਣੇ ਪ੍ਰਧਾਨ ਰੌਬਿਨ ਬਰਾੜ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਆਸ਼ੀਰਵਾਦ ਲੈਣ ਪਹੁੰਚੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਦੀ ਤਰੱਕੀ ’ਚ ਨੌਜਵਾਨਾਂ ਦੀ ਬੇਹੱਦ ਅਹਿਮੀਅਤ ਹੈ। ਮੇਹਨਤੀ ਨੌਜਵਾਨਾਂ ਦੀ ਅਕਾਲੀ ਦਲ ਹਮੇਸ਼ਾ ਕਦਰ ਕਰਦਾ ਹੈ।

ਇਹ ਵੀ ਪੜ੍ਹੋ : ਗੁਰਲਾਲ ਬਰਾੜ ਕਤਲ ਕਾਂਡ ’ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਬੰਬੀਹਾ ਗਰੁੱਪ ਦਾ ਮੁੱਖ ਸ਼ੂਟਰ ਕਾਬੂ

PunjabKesari

ਇਸੇ ਕਰਕੇ ਰੌਬਿਨ ਬਰਾੜ ਨੂੰ ਵਿਦਿਆਰਥੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰੌਬਿਨ ਵੱਲੋਂ ਪਾਰਟੀ ਦੀ ਹਰ ਚੋਣ ਅਤੇ ਖਾਸਕਰ ਕਿਸਾਨ ਅੰਦੋਲਨ ਵਿੱਚ ਬਹੁਤ ਸ਼ਾਨਦਾਰ ਕੰਮ ਕੀਤਾ ਗਿਆ ਹੈ। ਰੌਬਿਨ ਸਾਡਾ ਪਰਿਵਾਰਕ ਮੈਂਬਰ ਹੈ ਤੇ ਮੇਰੇ ਨਾਲ ਇਸਦੀ ਭਰਾਵਾਂ ਵਾਲੀ ਸਾਂਝ ਹੈ। ਮੈਂ ਨਵੇਂ ਬਣੇ ਵਿੰਗ ਨੂੰ ਅਪੀਲ ਕਰਦਾ ਹਾਂ ਕਿ ਜਿੱਥੇ ਉਹ ਕੈਪਟਨ ਸਰਕਾਰ ਦੀਆਂ ਖਾਮੀਆਂ ਨੂੰ ਉਜਾਗਰ ਕਰਕੇ ਲੋਕ ਮੁੱਦਿਆਂ ’ਤੇ ਕੰਮ ਕਰਨ ਉੱਥੇ ਪੰਜਾਬ ਭਰ ’ਚ ਕਰੋਨਾ ਪੀੜਤਾਂ ਦੀ ਮਦਦ ਲਈ ਹਰ ਹੀਲਾ ਕੀਤਾ ਜਾਵੇ। ਸੁਖਬੀਰ ਨੇ ਕਿਹਾ ਕਿ ਤੁਰੰਤ ਹੀ ਪੰਜਾਬ ਭਰ ’ਚ ਵਿਦਿਆਰਥੀ ਵਿੰਗ ਦੇ ਢਾਂਚੇ ਨੂੰ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਦੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈਕੋਰਟ ਦੀ ਵੱਡੀ ਕਾਰਵਾਈ

PunjabKesari

ਇਸ ਦੌਰਾਨ ਰੌਬਿਨ ਬਰਾੜ (ਭਾਗਸਰ) ਨੇ ਮੀਡੀਆ ਨੂੰ ਦੱਸਿਆ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ। ਉਨ੍ਹਾਂ ਭਰੋਸਾ ਜਤਾਇਆ ਕਿ ਵਿਦਿਆਰਥੀ ਵਰਗ ਦੇ ਹਰ ਮਸਲੇ ’ਤੇ ਉਹ ਸਰਕਾਰ ਸਾਹਮਣੇ ਆਵਾਜ਼ ਬੁਲੰਦ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਸੁਖਬੀਰ ਸਿੰਘ ਬਾਦਲ ਵਲੋਂ ਲਾਈ ਗਈ ਡਿਊਟੀ ’ਤੇ ਹਾਮੀ ਭਰਦਿਆਂ ਆਖਿਆ ਕਿ ਛੇਤੀ ਹੀ ਉਹ ਪੰਜਾਬ ਭਰ ’ਚ ਆਪਣੇ ਵਿੰਗ ਦਾ ਢਾਂਚਾ ਮਜਬੂਤ ਕਰਨਗੇ ਤੇ ਨਾਲ ਹੀ ਕੋਰੋਨਾ ਪੀੜਤ ਮਰੀਜਾਂ ਦੀ ਹਰ ਸੰਭਵ ਮਦਦ ਕਰਨ ਦਾ ਵੀ ਵਿਸ਼ੇਸ਼ ਪਲਾਨ ਤਿਆਰ ਕਰਨਗੇ। ਰੌਬਿਨ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਮੁੱਦੇ ’ਤੇ ਫੇਲ੍ਹ ਸਾਬਤ ਹੋਈ ਹੈ, ਜਿਸ ਖ਼ਿਲਾਫ਼ ਵਿਦਿਆਰਥੀ ਵਿੰਗ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰੇਗਾ ਅਤੇ ਗਰੀਬਾਂ, ਮਜਲੂਮਾਂ ਅਤੇ ਕਿਸਾਨਾਂ ਦੇ ਹੱਕ ’ਚ ਖੜੇਗਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਦਿਆਰਥੀ ਵਿੰਗ ਦੇ ਆਗੂਆਂ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਬਰਕੰਦੀ ਨੇ ਬਰਾੜ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਬਤੌਰ ਵਿਧਾਇਕ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ। ਰੌਬਿਨ ਬਰਾੜ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਖਾਸ ਧੰਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ : ਨਿਗਮ ਸੁਪਰਡੈਂਟ ਨੂੰ ਲੋਕਲ ਬਾਡੀ ਮੰਤਰੀ ਬ੍ਰਹਮ ਮੋਹਿੰਦਰਾ ਦੇ ਪੁੱਤ ਦੀ ਫਲੈਕਸ ਉਤਾਰਨੀ ਪਈ ਮਹਿੰਗੀ


Shyna

Content Editor

Related News