ਪੰਜਾਬ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਕਰਵਾਈ ਬੱਲੇ-ਬੱਲੇ, ਜਿੱਤਿਆ ਗੋਲਡ ਮੈਡਲ

Wednesday, Jun 21, 2023 - 06:21 PM (IST)

ਪੰਜਾਬ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਕਰਵਾਈ ਬੱਲੇ-ਬੱਲੇ, ਜਿੱਤਿਆ ਗੋਲਡ ਮੈਡਲ

ਮਜੀਠਾ (ਪ੍ਰਿਥੀਪਾਲ) : ਵਾਰਡ ਨੰਬਰ 9 ਦੀ ਮਹਿਕ ਪੁੱਤਰੀ ਸਿਕੰਦਰ ਵੱਲੋਂ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਏ ਰਾਸ਼ਟਰੀ ਤਇਕਵਾਂਡੋ ਖੇਡ ਮੁਕਾਬਲੇ ਵਿਚ ਸੋਨੇ ਦਾ ਤਮਗਾ ਜਿਤਿਆ। ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਦੀ ਗਿਆਰਵੀਂ ਕਲਾਸ ਦੀ ਵਿਦਿਆਰਥਣ ਮਹਿਕ ਨੇੇ ਸਕੂਲ ਪ੍ਰਿੰਸੀਪਲ ਮੋਨਾ ਕੌਰ ਦੀ ਪ੍ਰੇਰਨਾ ਸਦਕਾ ਇਸ ਗੇਮ ਵਿੱਚ ਭਾਗ ਲਿਆ ਤੇ ਸੋਨੇ ਦਾ ਤਮਗਾ ਜਿੱਤਣ ਤੋਂ ਬਾਅਦ ਮਜੀਠਾ ਵਿਖੇ ਪੁੱਜਣ ’ਤੇ ਪਰਿਵਾਰ ਸਮੇਤ ਸ਼ਹਿਰ ਵਾਸੀਆਂ ਨੇ ਉਸ ਦਾ ਭਰਵਾਂ ਸਵਾਗਤ ਕੀਤਾ।

ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ

ਇਸ ਮੌਕੇ ਕੁੜੀ ਦੇ ਪਿਤਾ ਸਿਕੰਦਰ, ਦਾਦਾ ਜੰਗ ਬਹਾਦਰ, ਪ੍ਰਧਾਨ ਕੁਲਦੀਪ ਕੁਮਾਰ, ਮੰਦਿਰ ਕਮੇਟੀ ਪ੍ਰਧਾਨ ਨਰਿੰਦਰ ਕੁਮਾਰ, ਵਾਰਡ ਇੰਚਾਰਜ ਅਜੈ ਚੋਪੜਾ, ਰਾਜਿੰਦਰ ਕੁਮਾਰ, ਸਾਹਿਲ ਨਈਅਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Harnek Seechewal

Content Editor

Related News