ਮਾਮਲਾ ਪੁਰਾਣੀ ਰੰਜਿਸ਼ ਦਾ ਵਿਦਿਆਰਥੀ ਨੇ ਵਿਦਿਆਰਥੀ ਨੂੰ ਕਿਰਚ ਮਾਰ ਕੇ ਕੀਤਾ ਜ਼ਖਮੀ
Tuesday, Oct 24, 2017 - 03:32 PM (IST)

ਬਟਾਲਾ (ਬੇਰੀ) - ਬਟਾਲਾ ਦੇ ਇਕ ਕਾਲਜ ਦੇ ਇਕ ਵਿਦਿਆਰਥੀ ਨੇ ਕਾਲਜ 'ਚ ਪੜ੍ਹਦੇ ਦੂਜੇ ਵਿਦਿਆਰਥੀ ਨੂੰ ਕਿਰਚ ਮਾਰ ਕੇ ਜ਼ਖਮੀ ਕਰ ਦਿੱਤਾ। ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜਗਬੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਉਮਰਪੁਰਾ ਬਟਾਲਾ ਨੇ ਦੱਸਿਆ ਕਿ ਉਹ ਬਟਾਲਾ ਦੇ ਇਕ ਕਾਲਜ 'ਚ ਪੀ. ਜੀ. ਡੀ. ਸੀ. ਏ ਦਾ ਕੋਰਸ ਕਰ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਕਾਲਜ ਦੇ ਇਕ ਵਿਦਿਆਰਥੀ ਨਾਲ ਉਸਦਾ ਮਾਮੂਲੀ ਤਕਰਾਰ ਹੋ ਗਿਆ ਸੀ ਅਤੇ ਇਸੇ ਰੰਜਿਸ਼ ਦੇ ਚਲਦਿਆਂ ਸਬੰਧਤ ਵਿਦਿਆਰਥੀ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਮੇਰੇ 'ਤੇ ਕਿਰਚ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਪਰੰਤ ਉਸ ਨੂੰ ਉਸਦੇ ਸਾਥੀਆਂ ਨੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ।