ਜਲੰਧਰ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ

05/26/2023 6:22:20 PM

ਜਲੰਧਰ (ਸੋਨੂੰ) : ਜਲੰਧਰ ਵਿਖੇ ਪ੍ਰਦਰਸ਼ਨ ਕਰ ਰਹੇ ਐੱਸ. ਸੀ. ਵਿਦਿਆਰਥੀਆਂ ’ਤੇ ਪੁਲਸ ਵਲੋਂ ਲਾਠੀਚਾਰਜ ਕਰ ਦਿੱਤਾ ਗਿਆ। ਦਰਅਸਲ ਜਲੰਧਰ ਦੇ ਬੀ. ਐੱਸ. ਐੱਫ. ਚੌਂਕ ਵਿਚ ਐੱਸ. ਸੀ. ਵਿਦਿਆਰਥੀਆਂ ਵਲੋਂ ਐੱਸ. ਸੀ. ਸਕਾਲਰਸ਼ਿਪ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜਲੰਧਰ ਪੁਲਸ ਨੇ ਵਿਦਿਆਰਥੀਆਂ ਨੂੰ ਖਦੇੜਨ ਲਈ ਬਲ ਦੀ ਵਰਤੋਂ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ

ਪੁਲਸ ਦੀ ਵਿਦਿਆਰਥੀਆਂ ਨਾਲ ਪਹਿਲਾਂ ਧੱਕਾ-ਮੁੱਕੀ ਹੋਈ ਅਤੇ ਫਿਰ ਬਾਅਦ ਵਿਚ ਪੁਲਸ ਨੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰ ਦਿੱਤਾ। ਪੁਲਸ ਨੇ ਕਈ ਵਿਦਿਆਰਥੀਆਂ ਨੂੰ ਰਾਊਂਡਅਪ ਕਰਕੇ ਥਾਣੇ ਵਿਚ ਨਜ਼ਰਬੰਦ ਕਰ ਦਿੱਤਾ। 

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News