ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਵਲੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ

Wednesday, Dec 04, 2024 - 05:10 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। 

ਇਹ ਵੀ ਪੜ੍ਹੋ : ਸੁਖਬੀਰ ਤੋਂ ਸਿਰਫ ਤਿੰਨ ਕਦਮ ਦੂਰ ਸੀ ਹਮਲਾਵਰ, ਘਟਨਾ ਸਮੇਂ ਕੀ-ਕੀ ਹੋਇਆ ਤੇ ਕਿਸ ਨੇ ਬਚਾਈ ਜਾਨ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਸੂਬਿਆਂ ਦੀਆਂ ਸੰਸਥਾਵਾਂ ਵਿਚ ਦਾਖਲਾ ਲਿਆ ਹੋਇਆ ਹੈ, ਉਨ੍ਹਾਂ ਨੂੰ ਪੜ੍ਹਾਈ ਦੇ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਰਕਮ ਉਨ੍ਹਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋਂ ਲਈ ਜ਼ਿੰਮੇਵਾਰ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸਸ਼ਕਤ ਹਥਿਆਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜ੍ਹਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਬਾਹਰ ਸੁਖਬੀਰ ਬਾਦਲ 'ਤੇ ਗੋਲੀ ਚਲਾਉਣ ਵਾਲੇ ਨੂੰ ਲੈ ਕੇ ਵੱਡਾ ਖ਼ੁਲਾਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News