5ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਸੀ ਜਬਰ-ਜ਼ਨਾਹ, ਅਦਾਲਤ ਨੇ ਸੁਣਾਈ ਸਖਤ ਸਜ਼ਾ
Thursday, Nov 21, 2019 - 04:10 PM (IST)

ਅਬੋਹਰ (ਸੁਨੀਲ) : 5ਵੀਂ ਜਮਾਤ ਦੀ ਵਿਦਿਆਰਥਣਾ ਨਾਲ ਜਬਰ-ਜ਼ਨਾਹ ਕਰਨ ਵਾਲੇ ਇਕ ਮੁਲਜ਼ਮ ਨੂੰ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਹੈ। ਜ਼ਿਲਾ ਫਾਜ਼ਿਲਕਾ ਦੇ ਸੀਨੀਅਰ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ 'ਚ ਸਰਕਾਰੀ ਵਕੀਲ ਅਤੇ ਥਾਣਾ ਬੋਦੀਵਾਲਾ ਦੀ ਪੁਲਸ ਵੱਲੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਦੂਜੇ ਪਾਸੇ ਜਬਰ-ਜ਼ਨਾਹ ਦੇ ਮੁਲਜ਼ਮ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸੁਜਾਨਾ ਦੇ ਵਕੀਲ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਬਾਅਦ ਸਰਕਾਰੀ ਵਕੀਲ ਤੇ ਪੁਲਸ ਦੀਆਂ ਦਲੀਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਨਾਬਾਲਗਾ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਮੁਲਜ਼ਮ ਹਰਦੀਪ ਨੂੰ ਦੋਸ਼ੀ ਕਰਾਰ ਦਿੰਦੇ ਹੋਏ 20 ਸਾਲ ਦੀ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ।
ਜਾਣਕਾਰੀ ਅਨੁਸਾਰ ਥਾਣਾ ਬੋਦੀਵਾਲਾ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਉਸਦੀ ਬੇਟੀ ਜਿਹੜੀ 5ਵੀਂ ਜਮਾਤ ਚ ਪੜ੍ਹਦੀ ਹੈ ਨੂੰ ਸ਼ਾਦੀ ਦਾ ਝਾਂਸਾ ਦੇਣ ਵਾਲੇ ਮੁਲਜ਼ਮ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸੁਜਾਨਾ ਵਿਰੁੱਧ ਮੁਕਦਮਾ ਨੰ. 49, 12.9.2018 ਆਈਪੀਸੀ ਦੀ ਧਾਰਾ 363, 366ਏ ਤਹਿਤ ਮਾਮਲਾ ਦਰਜ ਕੀਤਾ ਸੀ।