ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਅੱਜ ਖੁੱਲ੍ਹੇਗਾ ਸਕੂਲ ਪੋਰਟਲ

Wednesday, Oct 30, 2019 - 09:51 AM (IST)

ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਅੱਜ ਖੁੱਲ੍ਹੇਗਾ ਸਕੂਲ ਪੋਰਟਲ

ਚੰਡੀਗੜ੍ਹ (ਭੁੱਲਰ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐੱਨ. ਟੀ. ਐੱਸ. ਈ. (ਸਟੇਜ-1) ਜਮਾਤ ਦਸਵੀਂ/ਐੱਮ. ਐੱਮ. ਐੱਮ. ਐੱਸ. ਜਮਾਤ 8ਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਸਕੂਲ ਵਿਭਾਗ ਦੇ ਇਕ ਬੁਲਾਰੇ ਵਲੋਂ ਦਿੱਤੀ ਗਈ ਹੈ। ਸਕੂਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਉਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ, ਜਿਸ ਕਰ ਕੇ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਦੀਆਂ ਬੇਨਤੀਆਂ ਦੇ ਮੱਦੇਨਜ਼ਰ 30 ਅਕਤੂਬਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ ਮੁੜ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ।


author

rajwinder kaur

Content Editor

Related News