ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, 25 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ
Tuesday, Dec 24, 2024 - 05:08 PM (IST)
ਜਲੰਧਰ (ਚੋਪੜਾ) : ਅਨੁਸੂਚਿਤ ਜਾਤੀ ਵਰਗ ਦੇ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਯੋਜਨਾ ਦਾ ਲਾਭ ਦੇਣ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਾਲ 2024-25 ਦੀ ਯੋਜਨਾ ਤਹਿਤ ਵਿਦਿਆਰਥੀਆਂ, ਸਿੱਖਿਆ ਸੰਸਥਾਵਾਂ ਅਤੇ ਮਨਜ਼ੂਰੀ ਤੇ ਲਾਗੂ ਕਰਨ ਵਾਲੇ ਵਿਭਾਗਾਂ ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਦਾ ਸੋਧਿਆ ਸਮਾਂ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਡਾ. ਅਗਰਵਾਲ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਵਿਦਿਆਰਥੀਆਂ ਲਈ ਨਵੇਂ ਫ੍ਰੀ ਸ਼ਿਪ ਕਾਰਡ ਲਈ ਅਪਲਾਈ ਕਰਨ ਦੀ ਆਖਰੀ ਮਿਤੀ 25 ਜਨਵਰੀ, 2025 ਤਕ ਵਧਾ ਦਿੱਤੀ ਗਈ ਹੈ। ਇਸੇ ਤਰ੍ਹਾਂ ਸੰਸਥਾਵਾਂ ਵੱਲੋਂ ਸੁਧਾਰ ਤੋਂ ਬਾਅਦ ਪੂਰੇ ਕੀਤੇ ਗਏ ਕੇਸ (ਨਵੇਂ ਅਤੇ ਨਵੀਨੀਕਰਨ) ਨੂੰ 31 ਜਨਵਰੀ 2025 ਤੱਕ ਪ੍ਰਵਾਨਗੀ ਅਥਾਰਟੀ ਕੋਲ ਭੇਜੇ ਜਾ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸਰੇ ਬਾਜ਼ਾਰ ਮੁੰਡੇ ਦਾ ਕਤਲ, ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ
ਉਨ੍ਹਾਂ ਅੱਗੇ ਦੱਸਿਆ ਕਿ ਸਬੰਧਤ ਵਿਭਾਗਾਂ/ਪ੍ਰਵਾਨਗੀ ਦੇਣ ਵਾਲੇ ਵਿਭਾਗਾਂ ਨੂੰ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵੱਲੋਂ ਵਜ਼ੀਫੇ ਲਈ ਆਨਲਾਈਨ ਪ੍ਰਸਤਾਅ ਭੇਜਣ ਦੀ ਆਖਰੀ ਮਿਤੀ 10 ਫਰਵਰੀ 2025 ਹੈ, ਜਦੋਂ ਕਿ ਵਜ਼ੀਫੇ ਲਈ ਆਨਲਾਈਨ ਪ੍ਰਸਤਾਅ ਸਬੰਧਤ ਵਿਭਾਗ/ਪ੍ਰਵਾਨਗੀ ਵਿਭਾਗ 15 ਫਰਵਰੀ 2025 ਤੱਕ ਸਮਾਜਿਕ ਨਿਆਂ ਸ਼ਕਤੀਕਰਨ ਵਿਭਾਗ ਨੂੰ ਭੇਜੇ ਜਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਅਪਲਾਈ ਕਰਕੇ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e