ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਦੇ ਹੁਕਮ

Monday, Jul 12, 2021 - 06:33 PM (IST)

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਲਈ ਸਕੂਲ ਮੁਖੀਆਂ ਨੂੰ ਹੁਕਮ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ’ਤੇ ਰਾਜਾ ਵੜਿੰਗ ਨੇ ਕੱਢੀ ਭੜਾਸ, ਕਿਹਾ ਅਕਾਲੀਆਂ ਨਾਲ ਮਨਪ੍ਰੀਤ ਦੀ ਸੈਟਿੰਗ

ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲ੍ਹਵਾਉਣ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 25-30 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਪਰਿਵਾਰ ਨੇ ਕਿਹਾ ਕੀਤਾ ਜਾਵੇ ਡਿਪੋਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


author

Gurminder Singh

Content Editor

Related News