ਕਾਲਜ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Tuesday, Mar 09, 2021 - 05:39 PM (IST)

ਕਾਲਜ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) : ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਆਲਮਗੜ੍ਹ ਵਾਸੀ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜੀ. ਆਰ. ਪੀ. ਪੁਲਸ ਨੇ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਈ ਹੈ। ਜਾਣਕਾਰੀ ਅਨੁਸਾਰ ਆਲਮਗੜ੍ਹ ਵਾਸੀ ਬਜਰੰਗ ਪੁੱਤਰ ਰਾਜਿੰਦਰ ਉਮਰ ਕਰੀਬ 20 ਸਾਲਾ ਜਿਹੜਾ ਕਿ ਡੀ. ਏ. ਵੀ. ਕਾਲਜ 'ਚ ਬੀ. ਏ. ਦੂਜੇ ਸਾਲ ਦਾ ਵਿਦਿਆਰਥੀ ਸੀ।

ਅੱਜ ਦੁਪਹਿਰ ਜਿਵੇਂ ਹੀ ਸ਼੍ਰੀ ਗੰਗਾਨਗਰ ਤੋਂ ਅੰਬਾਲਾ ਜਾਣ ਵਾਲੀ ਗੱਡੀ ਅਬੋਹਰ ਦੇ ਸ਼ਮਸ਼ਾਨਘਾਟ ਨੇੜੇ ਪਹੁੰਚੀ ਤਾਂ ਬਜਰੰਗ ਨੇ ਰੇਲ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੇ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਦੇ ਮੈਂਬਰ ਰਵਿ ਕੁਮਾਰ ਤੇ ਸੋਨੂੰ ਅਤੇ ਜੀ. ਆਰ. ਪੀ. ਦੇ ਸਹਾਇਕ ਸਬ-ਇੰਸਪੈਕਟਰ ਭਜਨ ਲਾਲ, ਕੁਲਵੰਤ ਸਿੰਘ ਤੇ ਹੌਲਦਾਰ ਸ਼ਿਵ ਸਿੰਘ ਮੌਕੇ 'ਤੇ ਪਹੁੰਚੇ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਈ।


author

Gurminder Singh

Content Editor

Related News