ਵਿਦਿਆਰਥੀਆਂ ਨੇ ਕੀਤਾ ਪ੍ਰਿੰਸੀਪਲ ਦਫਤਰ ਦਾ ਘਿਰਾਓ

07/18/2018 2:14:47 AM

ਬਠਿੰਡਾ(ਸੁਖਵਿੰਦਰ)-ਸਰਕਾਰੀ ਕਾਲਜ ਦੇ ਐੱਸ. ਸੀ. ਵਿਦਿਆਰਥੀਆਂ ਤੋਂ ਵੱਧ ਫੀਸ ਵਸੂਲਣ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਪ੍ਰਿੰਸੀਪਲ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨਾਅਰੇਬਾਜ਼ੀ ਕਰਕੇ ਗੁੱਸਾ ਕੱਢਿਆ। ਇਸ ਮੌਕੇ ਵਿਦਿਆਰਥੀ ਆਗੂ ਸੰਗੀਤਾ ਰਾਣੀ ਨੇ ਕਿਹਾ ਕਿ ਐੱਸ. ਸੀ. ਵਿਦਿਆਰਥੀਆਂ ਤੋਂ ਵੱਧ ਫੀਸਾਂ ਨਾਜਾਇਜ਼ ਤੌਰ ’ਤੇ ਵਸੂਲ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਕ ਪੱਤਰ ਅਨੁਸਾਰ ਐੱਸ. ਸੀ. ਵਿਦਿਆਰਥੀਆਂ ਦੀ ਸਾਰੀ ਫੀਸ ਮੁਆਫ ਹੈ ਪਰ ਇਸਦੇ ਬਾਵਜੂਦ ਐੱਸ. ਸੀ. ਵਿਦਿਆਰਥੀਆਂ ਤੋਂ ਪੂਰੀ ਫੀਸ ਵਸੂਲੀ ਜਾ ਰਹੀ ਹੈ। ਇਸਦੇ ਨਾਲ ਹੀ ਜਰਨਲ ਤੇ ਬੀ. ਸੀ. ਵਿਦਿਆਰਥੀਆਂ ਨਾਲ ਪੀ. ਟੀ. ਏ. ਫੰਡ  ਦੇ ਨਾਂ ’ਤੇ ਵੀ ਵਸੂਲੀ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨਾਲ ਜਰਨਲ ਤੇ ਬੀ. ਸੀ. ਵਿਦਿਆਰਥੀਅਾਂ ਤੋਂ ਪੀ. ਟੀ. ਏ. ਫੰਡ ਦੇ ਨਾਂ ’ਤੇ ਵੀ ਵਸੂਲੀ ਕੀਤੀ ਜਾ ਰਹੀ ਹੈ। ਵਿਦਿਆਰਥੀ ਆਗੂ ਰੀਤੁੂ ਤੇ ਸਪਨਾ ਨੇ ਕਿਹਾ ਕਿ ਵਿਦਿਆਰਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਫੀਸਾਂ ਨੂੰ ਲੈ ਕੇ ਚੱਲ ਰਹੇ ਮਸਲੇ ਦਾ ਹੱਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
 ਇਸ ਮੌਕੇ ਰਜਨਪ੍ਰੀਤ ਕੌਰ, ਰਾਂਝਾ, ਸੰਦੀਪ ਸਿੰਘ, ਸੋਮਜੀਤ ਸਿੰਘ, ਅਮਰ, ਜੋਤੀ ਸ਼ਰਮਾ, ਲਖਵਿੰਦਰ, ਧਿਆਨ ਸਿੰਘ, ਚਮੌਕਰ ਸਿੰਘ, ਸਤਪਾਲ ਸਿੰਘ, ਮਨਜਿੰਦਰ ਸਿੰਘ ਆਦਿ ਮੌਜੂਦ ਸਨ। ਵਿਦਿਆਰਥੀਆਂ ਦੇ ਧਰਨੇ ਨੂੰ ਦੇਖਦਿਆਂ ਪ੍ਰਬੰਧਕਾਂ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਦਿਆਰਥੀ ਆਗੂਆਂ ਨਾਲ ਗੱਲਬਾਤ ਕੀਤੀ ਜਿਸ ਤੋਂ ਬਾਅਦ ਧਰਨਾ ਹਟਾਇਆ ਗਿਆ।