ਬੀ. ਐੱਸ. ਸੀ. ਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਘਰਾਂ ’ਚ ਪਏ ਵੈਣ

Saturday, Sep 24, 2022 - 06:30 PM (IST)

ਬੀ. ਐੱਸ. ਸੀ. ਦੇ ਵਿਦਿਆਰਥੀਆਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਘਰਾਂ ’ਚ ਪਏ ਵੈਣ

ਅਬੋਹਰ (ਰਹੇਜਾ) : ਸ਼ੁੱਕਰਵਾਰ ਸਵੇਰੇ ਮਲੋਟ ਦੇ ਦਸ਼ਮੇਸ਼ ਕਾਲਜ ਨੇੜੇ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਵਿਦਿਆਰਥੀ ਅਬੋਹਰ ਉਪ-ਮੰਡਲ ਦੇ ਪਿੰਡ ਦੁਤਰਾਂਵਾਲੀ ਦੇ ਵਸਨੀਕ ਸਨ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪ੍ਰਿਯਾਸ਼ੂ ਪੁੱਤਰ ਬਲਦੇਵ ਅਤੇ ਰੁਪੇਸ਼ ਪੁੱਤਰ ਰਾਜ ਕਮਲ ਦੋਵੇਂ ਦੇਹਰਾਦੂਨ ’ਚ ਬੀ. ਐੱਸ. ਸੀ. ਫਾਈਨਲ ਈਅਰ ਦੇ ਵਿਦਿਆਰਥੀ ਸਨ। ਬੀਤੀ ਰਾਤ ਉਥੋਂ ਆਪਣੇ ਪਿੰਡ ਆਉਣ ਲਈ ਮੋਟਰਸਾਈਕਲ ’ਤੇ ਆ ਰਹੇ ਸਨ। 

ਇਹ ਵੀ ਪੜ੍ਹੋ : ਯੂਨੀਵਰਸਿਟੀ MMS ਕਾਂਡ ’ਚ ਆਇਆ ਨਵਾਂ ਮੋੜ, ਮਾਮਲੇ ’ਚ ਬੁਝਾਰਤ ਬਣ ਕੇ ਸਾਹਮਣੇ ਆਇਆ ਫੌਜ ਦਾ ਜਵਾਨ

ਸ਼ੁੱਕਰਵਾਰ ਸਵੇਰੇ ਜਦੋਂ ਉਹ ਮਲੋਟ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗਿੱਦੜਬਾਹਾ ਦੀ ਪੁਲਸ ਵਲੋਂ ਦੋਵਾਂ ਦਾ ਉਥੋਂ ਦੇ ਸਰਕਾਰੀ ਹਸਪਾਤਲ ’ਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਰਿਸ਼ਤੇਦਾਰ ਗਿੱਦੜਬਾਹਾ ਪਹੁੰਚ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਧਰ ਪੁਲਸ ਦਾ ਕਹਿਣਾ ਹੈ ਕਿ ਘਟਨਾ ਸੰਬੰਧੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਮੁੰਡੇ ਕਰਕੇ ਸਕੂਲ ’ਚ ਹੀ ਲੜ ਪਈਆਂ ਕੁੜੀਆਂ, ਵੀਡੀਓ ’ਚ ਦੇਖੋ ਕਿਵੇਂ ਵਾਲਾਂ ਤੋਂ ਫੜ ਧੂਹ-ਧੂਹ ਕੀਤੀ ਕੁੱਟਮਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News