ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Monday, Jun 28, 2021 - 10:44 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਯੋਜਨਾਬੰਦੀ ਅਤੇ ਇਸ ਵਿਚ ਹੋਰ ਸੁਧਾਰ ਲਿਆਉਣ ਲਈ 1 ਅਤੇ 2 ਜੁਲਾਈ 2021 ਨੂੰ ਸਾਰੇ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐੱਸ. ਸੀ. ਈ. ਆਰ. ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਲਗਾਤਾਰਤਾ ਹੋਰ ਵੀ ਵਧੀਆ ਤਰੀਕੇ ਨਾਲ ਬਣਾਈ ਜਾ ਸਕੇ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਮੁੰਡੇ ਨੇ ਆਸਟ੍ਰੇਲੀਆ ’ਚ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਗੋਰੀ ਮੇਮ ਵੀ ਹੋਈ ਮੁਰੀਦ
ਭਾਰਤ ਸਰਕਾਰ ਦੀ ਦਰਜਾਬੰਦੀ ਵਿਚ ਪੰਜਾਬ ਵੱਲੋਂ ਪਹਿਲਾ ਸਥਾਨ ਪ੍ਰਾਪਤ ਕਰਨ ਬਾਰੇ ਮੀਟਿੰਗਾਂ ਦੌਰਾਨ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਵਿਚ ਲੋਕਾਂ ਦਾ ਹੋਰ ਵਿਸ਼ਵਾਸ ਵੱਧ ਸਕੇ ਅਤੇ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ।
ਇਹ ਵੀ ਪੜ੍ਹੋ : ਰਾਜਾ ਵੜਿੰਗ ਨੇ ਫੇਸਬੁੱਕ ’ਤੇ ਸ਼ੇਅਰ ਕੀਤੀ ਅਕਾਲੀ ਆਗੂ ਵਲੋਂ ਬਣਾਈ ਵੀਡੀਓ, ਨਿਸ਼ਾਨੇ ’ਤੇ ਮਨਪ੍ਰੀਤ ਬਾਦਲ
ਮੀਟਿੰਗਾਂ ਦੌਰਾਨ ਬੱਚਿਆਂ ਬਾਰੇ ਉਨ੍ਹਾਂ ਦੇ ਮਾਪਿਆਂ ਨਾਲ ਸਾਰੇ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰਨ, ਉਨ੍ਹਾਂ ਦੀ ਸਿਹਤ ਸੰਭਾਲ ਬਾਰੇ ਚਰਚਾ ਕਰਨ, ਅੱਪਰ ਪ੍ਰਾਇਮਰੀ ਜਮਾਤਾਂ ਦੇ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਬਾਰੇ ਡੇਟਸ਼ੀਟ ਬਾਰੇ ਜਾਣੂ ਕਰਵਾਉਣ, ਟੀ.ਵੀ. ਅਤੇ ਹੋਰ ਆਨ ਲਾਈਨ ਜਮਾਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਅਧਿਆਪਕਾਂ ਨੂੰ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਫਿਰ ਬੋਲੇ ਨਵਜੋਤ ਸਿੱਧੂ, ਕਿਸਾਨਾਂ ਦੇ ਹੱਕ ’ਚ ਦਿੱਤੀ ਨੇਕ ਸਲਾਹ
ਇਸ ਦੇ ਨਾਲ ਹੀ ਸਿੱਖਿਆ ਦੇ ਮਿਆਰ ਲਈ ਵਿਭਾਗ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵੀ ਮਾਪਿਆ ਨੂੰ ਜਾਣੂ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਨੂੰ ਸਫਲ ਬਨਾਉਣ ਲਈ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ ਅਤੇ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਕਾਰਜ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਤੇ ਉਨ੍ਹਾਂ ਦੇ ਸਾਲੇ ’ਤੇ ਰੇਤ ਮਾਮਲੇ ਸੰਬੰਧੀ ਵੜਿੰਗ ਤੋਂ ਬਾਅਦ ਬਿੱਟੂ ਨੇ ਵੀ ਚੁੱਕੀ ਆਵਾਜ਼, ਮੰਗੀ ਜਾਂਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?