ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਹੁਕਮ
Wednesday, Jul 05, 2023 - 06:31 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਉਣ ਵਾਲੀਆਂ ਸਾਲ 2023 ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ਾਰਮ ’ਤੇ ਪ੍ਰੀਖਿਆ ਫ਼ੀਸਾਂ ਭਰਨ ਸਬੰਧੀ ਸ਼ਡਿਊਲ ਵਿਚ ਵਾਧਾ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਸਤ/ਸਤੰਬਰ 2023 ਵਿਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀ ਕੰਪਾਰਟਮੈਂਟ, ਰੀ-ਅਪੀਅਰ ਵਿਸ਼ਿਆਂ ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਆਨਲਾਈਨ ਪ੍ਰੀਖਿਆ ਫ਼ਾਰਮ ਅਤੇ ਪ੍ਰੀਖਿਆ ਫ਼ੀਸ ਹੁਣ 11 ਜੁਲਾਈ 2023 ਤੱਕ ਬਿਨਾਂ ਕਿਸੇ ਲੇਟ ਫ਼ੀਸ ਦੇ ਭਰੇ ਜਾ ਸਕਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ, ਇਹ ਮਸ਼ਹੂਰ ਟੋਲ ਪਲਾਜ਼ਾ ਅੱਜ ਤੋਂ ਹੋਇਆ ਬੰਦ
ਅਨੁਪੂਰਕ ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ਾਰਮ ਅਤੇ ਪ੍ਰੀਖਿਆ ਫ਼ੀਸ ਭਰਨ ਸਬੰਧੀ ਮੁਕੰਮਲ ਜਾਣਕਾਰੀ ਲਈ ਪ੍ਰਾਸਪੈਕਟਸ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in 'ਤੇ ਉਪਲਬਧ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ਲਈ ਜਾਰੀ ਕੀਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani