ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ

Thursday, May 18, 2023 - 04:28 PM (IST)

ਲੁਧਿਆਣਾ- ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਮਾਈ ਕਰਨ ਦਾ ਸੁਨਹਿਰੀ ਮੌਕਾ ਹੈ। ਦਰਅਸਲ ਲੁਧਿਆਣਾ ਨਿਗਮ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਮਾਈ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹੋਏ ਸਮਾਰਟ ਸਿਟੀ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਪੇਡ ਇੰਟਰਨਸ਼ਿਪ ਲਈ ਵੱਖ-ਵੱਖ ਤੌਰ 'ਤੇ ਅਰਜ਼ੀਆਂ ਮੰਗੀਆਂ ਹਨ।

ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ ਦੇ ਨਾਲ ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲਾ ਅਤੇ ਮਨੁੱਖੀ ਸਰੋਤ ਵਿਕਾਸ ਮੰਤਰਾਲਾ ਵੱਲੋਂ ਸਾਂਝੇ ਤੌਰ 'ਤੇ ਸ਼ੁਰੂ ਕੀਤੇ ਜਾ ਰਹੇ ਅਰਬਨ ਲਰਨਿੰਗ ਪ੍ਰੋਗਰਾਮ ਦੇ ਤਹਿਤ ਇੰਟਰਨਸ਼ਿਪ ਨੂੰ ਮਨਜ਼ੂਰੀ ਦਿੱਤੀ ਹੈ। ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਇੰਟਰਨਸ਼ਿਪ ਸਿਰਫ਼ ਦੋ ਮਹੀਨਿਆਂ ਲਈ ਕੀਤੀ ਜਾਵੇਗੀ ਅਤੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫਾ ਵੀ ਦਿੱਤਾ ਜਾਵੇਗਾ। ਬਿਨੇਕਾਰ https://internship.aicte-india.org/register_new.php ਪੋਰਟਲ 'ਤੇ ਅਪਲਾਈ ਕਰ ਸਕਦੇ ਹਨ। 

ਇਹ ਵੀ ਪੜ੍ਹੋ - ਤੇਜ਼ ਹਵਾਵਾਂ ਚੱਲਣ ਮਗਰੋਂ ਪੰਜਾਬ ਦਾ ਮੌਸਮ ਲਵੇਗਾ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ

ਇੰਟਰਨਸ਼ਿਪ 12 ਮਹੀਨਿਆਂ ਦੀ ਹੋਵੇਗੀ
ਇਸ ਦੇ ਨਾਲ ਹੀ ਤੁਸੀਂ ਸਮਾਰਟ ਸਿਟੀ ਮਿਸ਼ਨ ਤਹਿਤ ਇੰਟਰਨਸ਼ਿਪ ਲਈ ਅਪਲਾਈ ਕਰ ਸਕਦੇ ਹੋ। ਇੰਟਰਨਸ਼ਿਪ 8 ਹਫ਼ਤਿਆਂ ਤੋਂ ਲੈ ਕੇ 12 ਮਹੀਨਿਆਂ ਤੱਕ ਹੁੰਦੀ ਹੈ। ਇਹ ਪ੍ਰੋਗਰਾਮ ਗ੍ਰੈਜੂਏਟ, ਪੋਸਟ ਗ੍ਰੈਜੂਏਟ, ਡਿਪਲੋਮਾ, ਪੀਜੀ ਡਿਪਲੋਮਾ, ਐਡਵਾਂਸਡ ਡਿਪਲੋਮਾ ਵਾਲੇ ਵਿਦਿਆਰਥੀਆਂ ਲਈ ਹੋਵੇਗਾ। ਕੋਰਸ ਪੂਰਾ ਹੋਏ ਨੂੰ 36 ਮਹੀਨਿਆਂ ਤੋਂ ਵੱਧ ਦਾ ਸਮਾਂ ਨਹੀਂ ਹੋਇਆ ਹੈ ਜਦਕਿ ਇਹ ਪ੍ਰੋਗਰਾਮ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਡਿਪਲੋਮਾ ਕਰਨ ਵਾਲਿਆਂ ਲਈ ਵੀ ਖੁੱਲ੍ਹਾ ਹੈ। ਸਫ਼ਲ ਬਿਨੈਕਾਰ ਨੂੰ 12 ਹਜ਼ਾਰ ਰੁਪਏ ਅਤੇ 2 ਹਜ਼ਾਰ ਰੁਪਏ ਯਾਤਰਾ ਭੱਤਾ ਦਿੱਤਾ ਜਾਵੇਗਾ।

ਜਦਕਿ ਗ੍ਰੈਜੂਏਸ਼ਨ, ਡਿਪਲੋਮਾ ਕਰਨ ਵਾਲੇ ਵਿਦਿਆਰਥੀਆਂ ਨੂੰ 7 ਹਜ਼ਾਰ ਰੁਪਏ ਅਤੇ 2 ਹਜ਼ਾਰ ਯਾਤਰਾ ਭੱਤਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਵਿਦਿਆਰਥੀ ਇਸ ਪ੍ਰੋਗਰਾਮ ਬਾਰੇ ਰਜਿਸਟਰ ਕਰਨ ਅਤੇ ਹੋਰ ਜਾਣਨ ਲਈ https://smartnet.niua.org/tulip/ 'ਤੇ ਜਾ ਸਕਦੇ ਹਨ। ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਸਿੱਖਣ ਅਤੇ ਗਿਆਨ ਹਾਸਲ ਕਰਨ ਦਾ ਸੁਨਹਿਰੀ ਮੌਕਾ ਹੈ। 

ਇਹ ਵੀ ਪੜ੍ਹੋ - ਡਰੋਨ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਪੰਜਾਬ ਪੁਲਸ ਦਾ ਵੱਡਾ ਐਲਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News