ਪੰਜਾਬ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, ਸਿੱਖਿਆ ਵਿਭਾਗ ਨੇ ਕਰ ''ਤਾ ਵੱਡਾ ਐਲਾਨ

Tuesday, Oct 01, 2024 - 12:06 PM (IST)

ਪੰਜਾਬ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, ਸਿੱਖਿਆ ਵਿਭਾਗ ਨੇ ਕਰ ''ਤਾ ਵੱਡਾ ਐਲਾਨ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ ਸੈਸ਼ਨ 2024-25 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ 28 ਅਤੇ 29 ਅਕਤੂਬਰ ਨੂੰ ਇਹ ਪ੍ਰੀਖਿਆ ਕਰਵਾਈ ਜਾਵੇਗੀ। ਪ੍ਰੀਖਿਆ ਫਾਰਮ ਬੋਰਡ ਦੀ ਵੈਬਸਾਈਟ www.pseb.ac.in ਤੇ 1 ਅਕਤੂਬਰ ਤੋਂ ਉਪਲੱਬਧ ਹੋਣਗੇ। ਪ੍ਰੀਖਿਆ ਫਾਰਮ ਆਨਲਾਈਨ ਭਰਨ ਉਪਰੰਤ, ਉਸ ਦੇ ਪ੍ਰਿੰਟ ਦੀ ਹਾਰਡ ਕਾਪੀ 18 ਅਕਤੂਬਰ ਤੱਕ ਮੁੱਖ ਦਫ਼ਤਰ (ਪ੍ਰੀਖਿਆ ਸ਼ਾਖਾ ਦਸਵੀਂ) ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵਿਖੇ ਜਮ੍ਹਾਂ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈਬਸਾਈਟ 'ਤੇ ਮਿਤੀ 23 ਅਕਤੂਬਰ ਤੋਂ ਉਪਲੱਬਧ ਹੋਣਗੇ।  

ਇਹ ਵੀ ਪੜ੍ਹੋ : ਪੰਜਾਬ 'ਚ ਲਗਾਤਾਰ ਦੋ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪ੍ਰੀਖਿਆਰਥੀ ਆਪਣੇ ਦਸਵੀਂ ਪਾਸ ਅਸਲ ਸਰਟੀਫਿਕੇਟ ਫੋਟੋ ਪਹਿਚਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਿਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਅਜਿਹਾ ਨਾ ਕਰਨ 'ਤੇ ਸਬੰਧਤ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਈਟ ਵੇਖੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਬਟਾਲਾ-ਕਾਦੀਆਂ ਬੱਸ ਹਾਦਸੇ ਦਾ ਖ਼ੌਫਨਾਕ ਮੰਜ਼ਰ, ਜੇ ਦਿਲ ਮਜ਼ਬੂਤ ਹੈ ਫਿਰ ਹੀ ਦੇਖਣਾ ਇਹ ਤਸਵੀਰਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News