ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂ ਕੀਤਾ ਰੌਸ਼ਨ

Saturday, Jul 19, 2025 - 10:07 AM (IST)

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂ ਕੀਤਾ ਰੌਸ਼ਨ

ਅੰਮ੍ਰਿਤਸਰ (ਸਰਬਜੀਤ) : ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਕਾਮ (ਫਾਇਨਾਸ ਸਰਵਿਸ) ਭਾਗ ਤੀਜਾ ਦੇ ਨਤੀਜੇ ਵਿੱਚ ਇਸ ਸੰਸਥਾ ਦੇ ਵਿਦਿਆਰਥੀਆ ਸਿਮਰਜੀਤ ਸਿੰਘ ਨੇ 70% ਅੰਕ ਹਾਸਲ ਕਰਕੇ ਕਾਲਜ ਵਿੱਚ ਪਹਿਲਾ ਸਥਾਨ, ਅਰਚਨਾ ਨੇ 69% ਅੰਕ ਹਾਸਲ ਕਰਕੇ ਦੂਜਾ ਅਤੇ ਕੁੰਵਰਜੋਤ ਸਿੰਘ ਨੇ 63% ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਅਤੇ ਸਟਾਫ ਦੀ ਮਿਹਨਤ ਨੂੰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਆਉਣਗੇ PM ਮੋਦੀ! ਸੂਬੇ ਨੂੰ ਦੇਣ ਜਾ ਰਹੇ ਵੱਡਾ ਤੋਹਫ਼ਾ
 
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਲਈ ਕਾਲਜ ਪ੍ਰਿੰਸੀਪਲ, ਸਮੂਹ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਕਾਲਜ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਕਾਲਜ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਰੂਮ ਅਤੇ ਆਈ ਸੀ ਟੀ ਲੈਬਜ ਤਿਆਰ ਕਰਵਾ ਕੇ ਦਿੱਤੀਆਂ ਹਨ ਜਿਸ ਦਾ ਵਿਦਿਆਰਥੀ ਭਰਪੂਰ ਲਾਭ ਉਠਾ ਰਹੇ ਹਨ। ਇਸ ਦੇ ਨਾਲ ਹੀ ਲੋੜਵੰਦ ਵਿਦਿਆਰਥੀਆਂ ਨੂੰ ਫੀਸਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ। ਪੜ੍ਹਾਈ ਮੁਕੰਮਲ ਹੋਣ ਤੋਂ ਬਾਅਦ ਵਿਦਿਆਰਥੀਆਂ ਦੀ ਪਲੇਸਮੈਟ ਲਈ ਵਿਦਿਆਰਥੀਆਂ ਦੀ ਤਿਆਰੀ ਅਤੇ ਉਨਾਂ ਦੀ ਪਲੇਸਮੈਟ ਲਈ ਪ੍ਰਬੰਧ ਕੀਤੇ ਜਾਂਦੇ ਹਨ। ਕਾਲਜ ਵਿੱਚ ਐੱਨਡੀਏ ਦੀ ਪ੍ਰੀਖਿਆ ਦੀ ਤਿਆਰੀ ਲਈ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News