ਜੈਤੋ : ਵਿਦਿਆਰਥੀਆਂ ਦੇ ਪ੍ਰਦਰਸ਼ਨ ''ਚ ਡੀ. ਐੱਸ. ਪੀ. ਨੂੰ ਲੱਗੀ ਗੋਲੀ, ਮੌਤ
Monday, Jan 29, 2018 - 07:21 PM (IST)
ਜੈਤੋ ( ਅਸ਼ੋਕ ਜੈਤੋ, ਵਿਪਨ) : ਜੈਤੋ 'ਚ ਵਿਦਿਆਰਥੀਆਂ ਵਲੋਂ ਧਰਨਾ ਦਿੱਤੇ ਜਾਣ ਦੌਰਾਨ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਅਤੇ ਇਕ ਗੰਨਮੈਨ ਨੂੰ ਗੋਲੀ ਲੱਗ ਗਈ। ਗੋਲੀ ਲੱਗਣ ਕਾਰਨ ਜ਼ਖਮੀ ਹੋਏ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਅਤੇ ਗੰਨਮੈਨ ਨੂੰ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਡੀ. ਐੱਸ. ਪੀ. ਸੰਧੂ ਦੀ ਮੌਤ ਹੋ ਗਈ। ਫਿਲਹਾਲ ਇਹ ਗੋਲੀ ਕਿਸ ਨੇ ਚਲਾਈ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਥਾਨਕ ਐੱਸ. ਐੱਚ. ਓ. ਵਲੋਂ ਇਕ ਵਿਦਿਆਰਥੀ ਦੀ ਨਾਜਾਇਜ਼ ਕੁੱਟਮਾਰ ਕਰਨ ਕਾਰਨ ਅਤੇ ਐੱਸ. ਐੱਚ. ਓ. ਖਿਲਾਫ ਕਾਰਵਾਈ ਨਾ ਕੀਤੇ ਜਾਣ ਕਰਕੇ ਵਿਦਿਆਰਥੀਆਂ ਵਲੋਂ ਥਾਣੇ ਦੇ ਬਾਹਰ ਧਰਨਾ ਦਿੱਤਾ ਜਾਣਾ ਸੀ। ਇਸ ਦੌਰਾਨ ਜਦੋਂ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਵਿਦਿਆਰਥੀਆਂ ਨੂੰ ਧਰਨਾ ਦੇਣ ਤੋਂ ਰੋਕਣ ਲਈ ਮੌਕੇ 'ਤੇ ਪਹੁੰਚੇ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ ਜਿਸ ਕਾਰਨ ਡੀ. ਐੱਸ. ਪੀ. ਬਲਜਿੰਦਰ ਸਿੰਘ ਸੰਧੂ ਜ਼ਖਮੀ ਹੋ ਗਏ ਅਤੇ ਬਾਅਦ ਵਿਚ ਉਨ੍ਹਾਂ ਦੀ ਮੌਤ ਹੋ ਗਈ।