ਜਲੰਧਰ ''ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ ''ਤੇ ਪੁਲਸ, ਇਨ੍ਹਾਂ ਸੜਕਾਂ ''ਤੇ ਹੋਈ ਬੈਰੀਕੇਡਿੰਗ
Saturday, Jul 25, 2026 - 02:51 PM (IST)
ਜਲੰਧਰ (ਸੋਨੂੰ): ਦਿੱਲੀ ਵਿਚ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਹਮਾਇਤ ਵਿਚ ਜਲੰਧਰ ਵਿਚ ਵੀ ਵਿਦਿਆਰਥੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਵਿਦਿਆਰਥੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਕੇ ਬਹਿ ਗਏ ਹਨ।
ਇਸ ਰੋਸ ਪ੍ਰਦਰਸ਼ਨ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਅਲਰਟ ਮੋਡ 'ਤੇ ਹੈ। ਡਿਪਟੀ ਕਮਿਸ਼ਨਰ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ, ਤਾਂ ਜੋ ਕਾਨੂੰਨ ਵਿਵਸਥਾ ਬਣੀ ਰਹੇ ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਪੁਲਸ ਨੇ ਪ੍ਰਸ਼ਾਸਨ ਨੇ ਵੀ ਡੀਸੀ ਦਫ਼ਤਰ ਜਾਣ ਵਾਲੇ ਮੁੱਖ ਰਸਤਿਆਂ 'ਤੇ ਬੈਰਿਕੇਡਿੰਗ ਕਰ ਦਿੱਤੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਨੌਜਵਾਨਾਂ ਨਾਲ ਗੱਲਬਾਤ ਲਈ ਤਿਆਰ ਹਨ, ਪਰ ਸ਼ਹਿਰ ਦੀ ਸ਼ਾਂਤੀ ਤੇ ਆਵਾਜਾਈ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ।
