ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

Saturday, Jan 02, 2021 - 09:44 PM (IST)

ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

ਚੰਡੀਗੜ੍ਹ : ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਨੂੰ ਵੇਖ ਕੇ ਕੇਂਦਰ ਨੇ ਬਣਾਇਆ ਤਣਾਅ ਰਹਿਤ ਮਾਹੌਲ, 4 ਨੂੰ ਰਾਹਤ ਮਿਲਣ ਦੇ ਆਸਾਰ!

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਘਾਟਾਂ ਕਮਜ਼ੋਰੀਆਂ ਪਤਾ ਲਗਾ ਕੇ ਇਸ ਕਾਰਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ’ਤੇ ਵਰੇ੍ਹ ਅਰਵਿੰਦ ਕੇਜਰੀਵਾਲ, ਆਖ ਦਿੱਤੀ ਵੱਡੀ ਗੱਲ

ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਦੀ ਰਿਹਾਇਸ਼ ’ਤੇ ਭਾਜਪਾਈਆਂ ਦੀ ਆਓ ਭਗਤ, ਸਵਾਗਤ ’ਚ ਲਾਏ ਗੱਦੇ, ਹੀਟਰ ਤੇ ਰਜਾਈਆਂ

ਨੋਟ- ਇਸ ਖ਼ਬਰ ਸੰਬੰਧੀ ਆਪਣੀ ਰਾਏ ਜ਼ਰੂਰ ਦਿਓ?


author

Gurminder Singh

Content Editor

Related News