ਮੋਗਾ ’ਚ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰਾਲੇ ਨਾਲ ਟੱਕਰ, ਮਚ ਗਿਆ ਚੀਕ-ਚਿਹਾੜਾ

Saturday, Feb 26, 2022 - 11:51 AM (IST)

ਮੋਗਾ (ਗੋਪੀ ਰਾਊਕੇ) : ਮੋਗਾ ਵਿਚ ਇਕ ਸਕੂਲ ਬੱਸ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਬੱਸ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਮੋਗਾ ਦੇ ਚੜਿੱਕ ਰੋੜ ਨੇੜੇ ਅੱਜ ਸਵੇਰੇ ਉਦੋਂ ਵਾਪਰਿਆ ਜਦੋਂ ਐੱਚ. ਐੱਸ. ਬਰਾੜ ਸਕੂਲ ਬਾਘਾ ਪੁਰਾਣਾ ਦੀ ਬੱਸ ਬੱਚਿਆਂ ਅਤੇ ਅਧਿਆਪਕਾਂ ਨੂੰ ਲੈ ਕੇ ਸਕੂਲ ਜਾ ਰਹੀ ਸੀ, ਇਸ ਦੌਰਾਨ ਬੱਸ ਦੀ ਟਰਾਲੇ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਬੱਸ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਡਰਾਈਵਰ ਦੀਆਂ ਲੱਤਾਂ ਕਾਫੀ ਦੇਰ ਤੱਕ ਬੱਸ ਦੇ ਇੰਜਣ ਵਿਚ ਹੀ ਫਸੀਆਂ ਰਹੀਆਂ ਜਿਸ ਨੂੰ ਬਾਹਰ ਕੱਢਣ ਲਈ ਭਾਰੀ ਮੁਸ਼ੱਕਤ ਕਰਨੀ ਪਈ।

ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਭੈਣ ਦੇ ਸ਼ਗਨ ਲਈ ਫਲਾਂ ਦੀ ਟੋਕਰੀ ਬਣਾਉਣ ਜਾ ਰਹੇ ਭਰਾ ਦੀ ਹਾਦਸੇ ’ਚ ਮੌਤ

ਇਸ ਹਾਦਸੇ ਵਿਚ ਬੱਸ ਸਵਾਰ ਵਿਦਿਆਰਥੀਆਂ ਦਾ ਬਚਾਅ ਹੋ ਗਿਆ। ਜਿਸ ਸਮੇਂ ਇਹ ਹਾਦਸਾ ਵਾਪਰਿਆਂ ਉਸ ਸਮੇਂ ਬੱਸ ਵਿਚ 12 ਤੋਂ 15 ਵਿਦਿਆਰਥੀ ਅਤੇ ਅਧਿਆਪਕ ਸਕੂਲ ਜਾ ਰਹੇ ਸਨ। ਬੱਸ ਜਦੋਂ ਚੜਿੱਕ ਨੇੜੇ ਪਹੁੰਚੀ ਤਾਂ ਸਾਹਮਣੇ ਆ ਰਹੇ ਟਰਾਲੇ ਨਾਲ ਸਿੱਧੀ ਟੱਕਰ ਹੋ ਗਈ। ਚੰਗੀ ਗੱਲ ਇਹ ਰਹੀ ਕਿ ਬੱਸ ਵਿਚ ਮੌਜੂਦ ਵਿਦਿਆਰਥੀਆਂ ਨੂੰ ਮਾਮੂਲੀ ਖਰੋਚਾਂ ਹੀ ਆਈਆਂ ਹਨ ਜਦਕਿ ਗੰਭੀਰ ਜ਼ਖਮੀ ਡਰਾਈਵਰ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਨਾਬਾਲਗ ਵਿਦਿਆਰਥਣ ਨੂੰ ਪਿਆਰ ਦੇ ਝਾਂਸੇ ’ਚ ਫਸਾ ਕੇ ਲੁੱਟੀ ਪੱਤ, ਕੁੜੀ ਨੇ ਵੱਡੇ ਜਿਗਰੇ ਨਾਲ ਖੋਲ੍ਹੀ ਪੋਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News