ਹੋਸਟਲ 'ਚ AC ਨਾ ਮਿਲਣ 'ਤੇ ਲਾਇਬ੍ਰੇਰੀ ’ਚ ਸੌਣ ਲਈ ਮਜ਼ਬੂਰ ਹੋਏ ਵਿਦਿਆਰਥੀ, ਮੈਨੇਜਮੈਂਟ ਨੂੰ ਦਿੱਤੀ ਇਹ ਚਿਤਾਵਨੀ
Sunday, Jun 16, 2024 - 10:56 AM (IST)
ਅੰਮ੍ਰਿਤਸਰ (ਸਰਬਜੀਤ)-ਹਮੇਸ਼ਾ ਹੀ ਵਿਵਾਦਾਂ ਵਿਚ ਰਹਿਣ ਵਾਲੇ ਆਈ. ਆਈ. ਐੱਮ. (ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ) ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਬੀਤੀ ਰਾਤ ਹੋਸਟਲ ਦੇ ਏ. ਸੀ. ਦੀ ਖਰਾਬੀ ਕਾਰਨ ਕਾਲਜ ਮੈਨੇਜਮੈਂਟ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਖ਼ਰਾਬ ਏ. ਸੀ. ਕਾਰਨ ਵਿਦਿਆਰਥੀ ਲਾਇਬ੍ਰੇਰੀ ਵਿਚ ਸੌਣ ਲਈ ਮਜ਼ਬੂਰ ਹੋ ਗਏ ਅਤੇ ਇਸ ਸਬੰਧੀ ਬਣਾਈ ਗਈ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਿਚ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਮਿਲ ਕੇ ਆਈ. ਆਈ. ਐੱਮ. ਦੀ ਮੈਨੇਜਮੈਂਟ ’ਤੇ ਸਵਾਲ ਉਠਾਏ।
ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ
ਵਿਦਿਆਰਥੀਆਂ ਨੇ ਦੱਸਿਆ ਕਿ ਦਿਨੋਂ ਦਿਨ ਵੱਧ ਰਹੀ ਗਰਮੀ ਕਾਰਨ ਉਨ੍ਹਾਂ ਦੇ ਕਮਰਿਆਂ ਦੇ ਏ. ਸੀ. ਕੰਮ ਨਹੀਂ ਕਰ ਰਹੇ ਸਨ। ਇਸ ਸਬੰਧੀ ਉਨ੍ਹਾਂ ਕਾਲਜ ਪ੍ਰਬੰਧਕਾਂ ਨੂੰ ਇਸ ਦੀ ਮੁਰੰਮਤ ਜਾਂ ਨਵਾਂ ਏ. ਸੀ. ਲਗਾਉਣ ਲਈ ਵਾਰ-ਵਾਰ ਲਿਖਿਆ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ।
ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ
ਵਿਦਿਆਰਥੀਆਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਇਹ ਵੀ ਲਿਖਿਆ ਹੈ ਕਿ ਅਜਿਹੇ ’ਚ ਉਹ ਨਾ ਤਾਂ ਪੜ੍ਹਾਈ ਕਰ ਸਕਦੇ ਹਨ ਅਤੇ ਨਾ ਹੀ ਚੰਗੀ ਤਰ੍ਹਾਂ ਸੌਂ ਸਕਦੇ ਹਨ, ਜਿਸ ਕਾਰਨ ਹੁਣ ਉਹ ਲਾਇਬ੍ਰੇਰੀ ਵਿਚ ਸੌਣ ਵਾਸਤੇ ਮਜ਼ਬੂਰ ਹੋ ਗਏ ਹਨ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਫਿਰ ਵੀ ਮੈਨੇਜਮੈਂਟ ਨਾ ਜਾਗੀ ਤਾਂ ਉਹ ਉਨ੍ਹਾਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨਗੇ।
ਇਹ ਵੀ ਪੜ੍ਹੋ- ਅੱਜ ਤੋਂ ਇਨ੍ਹਾਂ ਸ਼ਹਿਰਾਂ 'ਚ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8