ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਲੇਬਸ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ

Sunday, Apr 16, 2023 - 06:34 PM (IST)

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕੀਤਾ। ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਲਈ ਲਿਆ ਅਹਿਮ ਫ਼ੈਸਲਾ

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮਹਿਕਮਿਆਂ ’ਤੇ 2600 ਕਰੋੜ ਦਾ ਬਿੱਲ ਬਕਾਇਆ, ਸਮਾਰਟ ਮੀਟਰਾਂ ’ਤੇ ਫਸੀ ਕੁੰਡੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News