ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ
Saturday, Mar 24, 2018 - 03:51 AM (IST)

ਬਠਿੰਡਾ(ਸੁਖਵਿੰਦਰ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਕੁਝ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਯੂਨੀਅਨ ਮੈਂਬਰਾਂ ਨੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਆਗੂ ਸੰਗੀਤਾ ਰਾਣੀ ਨੇ ਦੱਸਿਆ ਕਿ ਯੂਨੀਅਨ ਆਗੂਆਂ ਸੁਖਵੀਰ ਸਿੰਘ, ਵਿਕਰਮ ਸਿੰਘ, ਨੀਰਜ ਬਾਂਸਲ ਵੱਲੋਂ ਸ਼ਹੀਦਾਂ ਦੀ ਵਿਰਾਸਤ ਦੀ ਸੰਭਾਲ ਕਰਨ ਦੇ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ ਸੀ ਪਰ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਇਸ਼ਾਰੇ 'ਤੇ ਉਕਤ ਤਿੰਨ ਵਿਦਿਆਰਥੀ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਵੀ ਅੰਗਰੇਜ਼ ਸਰਕਾਰ ਦੀ ਤਰ੍ਹਾਂ ਵਿਵਹਾਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਦੇ ਗੁਪਤ ਟਿਕਾਣੇ ਨੂੰ ਸਹੇਜਿਆ ਜਾਵੇ ਕਿਉਂਕਿ ਸਾਂਡਰਸ ਨੂੰ ਗੋਲੀ ਮਾਰਨ ਦੀ ਯੋਜਨਾ ਇਸ ਟਿਕਾਣੇ 'ਤੇ ਬਣਾਈ ਗਈ ਸੀ। ਵਿਦਿਆਰਥੀ ਆਗੂ ਚਰਨਪ੍ਰੀਤ ਸਿੰਘ ਨੇ ਮੰਗ ਕੀਤੀ ਕਿ ਲੜਕੀਆਂ ਦੀ ਸਿੱਖਿਆ ਪੂਰੀ ਤਰ੍ਹਾਂ ਮੁਫ਼ਤ ਕੀਤੀ ਜਾਵੇ। ਇਸ ਤੋਂ ਇਲਾਵਾ ਛੋਟੇ ਕਿਸਾਨਾਂ ਦੇ ਬੱਚਿਆਂ ਜਾਂ ਢਾਈ ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲਿਆਂ ਦੇ ਬੱਚਿਆਂ ਨੂੰ ਵੀ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਰਾਜਪ੍ਰੀਤ ਕੌਰ, ਰਿਤੂ, ਰਜਨੀ, ਸ਼ੈਰੀ, ਸੁਖਪ੍ਰੀਤ, ਰਾਂਝਾ, ਜਸਪ੍ਰੀਤ, ਸੰਦੀਪ, ਜੋਤੀ, ਸਿਮਰ, ਜਸਕਰਨ, ਸੁਖਰਾਜ, ਹਰਪ੍ਰੀਤ, ਗੁਰਪ੍ਰੀਤ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।