ਸਰਕਾਰੀ ਸਕੂਲ ''ਚ ਲੇਟ ਆਉਣ ''ਤੇ ਬੱਚਿਆਂ ਤੋਂ ਚੁਕਵਾਈ ਰੇਤਾ-ਬੱਜਰੀ ; ਪ੍ਰਿੰਸੀਪਲ ਸਸਪੈਂਡ, ਮੈਨੇਜਰ ਬਰਖ਼ਾਸਤ
Saturday, Jan 25, 2025 - 12:02 AM (IST)
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਇਨ੍ਹਾਂ ਖਿਲਾਫ ਇਹ ਸਖ਼ਤ ਕਾਰਵਾਈ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਗ਼ੈਰ-ਵਾਜਬ ਤੇ ਸਰੀਰਕ ਸਜ਼ਾ ਦੇਣ ਕਾਰਨ ਕੀਤੀ ਗਈ ਹੈ।
ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ, ਸਕੂਲ ਆਫ਼ ਐਮੀਨੈਂਸ (ਲੜਕੇ), ਲੁਧਿਆਣਾ ਦੇ ਪ੍ਰਿੰਸੀਪਲ ਅਤੇ ਕੈਂਪਸ ਮੈਨੇਜਰ ਨੇ ਸਕੂਲ ਵਿਚ ਦੇਰ ਨਾਲ ਆਉਣ ਵਾਲੇ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਰੇਤਾ ਅਤੇ ਬੱਜਰੀ ਚੁਕਵਾਈ ਗਈ ਸੀ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਤਾਂ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ
ਬੈਂਸ ਨੇ ਕਿਹਾ, ‘‘ਇਹ ਘਟਨਾ ਅੱਜ ਮੇਰੇ ਧਿਆਨ ਵਿੱਚ ਆਈ ਸੀ ਅਤੇ ਇਸ 'ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਗਈ ਹੈ।’’ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਬੈਂਸ ਨੇ ਸਪੱਸ਼ਟ ਤੌਰ ’ਤੇ ਹਦਾਇਤ ਕੀਤੀ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਕੁਰਖ਼ਤ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਵਿਦਿਆਰਥੀਆਂ ਦੀ ਭਲਾਈ ਅਤੇ ਤਰੱਕੀ ਲਈ ਸਿੱਖਿਆ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਇਸ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕਾਰਵਾਈ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਖ਼ਬਰ ਨੇ ਪੰਜਾਬ 'ਚ ਬੈਠੇ ਮਾਪਿਆਂ ਦਾ ਤੋੜ'ਤਾ ਲੱਕ, ਟਰਾਲਾ ਚਲਾਉਂਦਿਆਂ ਇਕਲੌਤੇ ਪੁੱਤ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e