ਬਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਵੱਡਾ ਮੁਕਾਮ

Friday, May 12, 2023 - 06:26 PM (IST)

ਬਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਦੁਬਈ ’ਚ ਮਾਰੀਆਂ ਮੱਲਾਂ, ਹਾਸਲ ਕੀਤਾ ਵੱਡਾ ਮੁਕਾਮ

ਕੱਥੂਨੰਗਲ/ ਚੇਤਨਪੁਰਾ (ਕੰਬੋ, ਵਿਨੋਦ, ਨਿਰਵੈਲ)- ਦੁਬਈ ’ਚ ਬੁੱਢਾਕਾਨ ਕੱਪ ਕਰਾਟੇ ਚੈਂਪੀਅਨਸ਼ਿਪ ਦਾ ਆਯੋਜਨ ਹੋਇਆ, ਜਿਸ ਵਿਚ ਪ੍ਰਾਈਵੇਟ ਸਕੂਲ ਬਟਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਇਸ ਖੇਡ ਵਿਚ ਗੋਲਡ ਮੈਡਲ ਜਿੱਤੇ ਹਨ। ਇਹ ਵਿਦਿਆਰਥੀ ਜਪਲੀਨ ਕੌਰ ਪਿੰਡ ਟਾਹਲੀ ਸਾਹਿਬ, ਅੰਗਦਬੀਰ ਸਿੰਘ ਪਿੰਡ ਟਾਹਲੀ ਸਾਹਿਬ ਅਤੇ ਤਾਜਬੀਨ ਕੌਰ ਪਿੰਡ ਸਿਆਲਕਾ ਨੇ ਆਪਣੇ ਪਿੰਡ ਤੇ ਦੇਸ਼ ਦਾ ਨਾਂ ਰੋਸ਼ਨ ਕੀਤਾ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਹੈਰਾਨੀਜਨਕ ਗੱਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਕਤ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਸਾਡੇ ਬੱਚਿਆਂ ਨੇ ਕੈਨੇਡਾ, ਨੇਪਾਲ, ਸਿੰਘਾਪੁਰ ਵਰਗੇ ਦੇਸ਼ਾਂ ਦੇ ਬੱਚਿਆਂ ਨੂੰ ਪਿਛਾੜ ਕੇ ਵਿੱਲਖਣ ਪ੍ਰਾਪਤੀ ਕੀਤੀ ਹੈ ਅਤੇ ਅਸੀਂ ਹਮੇਸ਼ਾਂ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਤਾਂ ਕਿ ਉਨ੍ਹਾਂ ਦੁਆਰਾ ਕੀਤੀਆਂ ਪ੍ਰਾਪਤੀਆਂ ਦੂਸਰਿਆਂ ਲਈ ਵੀ ਪ੍ਰੇਰਨਾ ਸਰੋਤ ਬਨਣ।

ਇਹ ਵੀ ਪੜ੍ਹੋ- ਅੰਮ੍ਰਿਤਸਰ ਧਮਾਕੇ ਮਾਮਲੇ 'ਚ ਸ਼ਾਮਲ ਮੁਲਜ਼ਮ ਅਮਰੀਕ ਤੋਂ ਪਰਿਵਾਰ ਖ਼ਫ਼ਾ, ਦੁਖੀ ਹੋ ਕਹੀਆਂ ਇਹ ਗੱਲਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News