ਸਟੱਡੀ ਵੀਜ਼ਾ ਲਗਾ ਕੈਨੇਡਾ ਗਈ ਪਤਨੀ ਨੇ ਚਾੜ੍ਹਿਆ ਚੰਨ, ਉਹ ਹੋਇਆ ਜੋ ਸੋਚਿਆ ਨਾ ਸੀ

Friday, Aug 28, 2020 - 06:28 PM (IST)

ਸਟੱਡੀ ਵੀਜ਼ਾ ਲਗਾ ਕੈਨੇਡਾ ਗਈ ਪਤਨੀ ਨੇ ਚਾੜ੍ਹਿਆ ਚੰਨ, ਉਹ ਹੋਇਆ ਜੋ ਸੋਚਿਆ ਨਾ ਸੀ

ਜਗਰਾਓਂ (ਮਾਲਵਾ) : ਇਕ ਵਿਅਕਤੀ ਵੱਲੋਂ ਲਗਭਗ 17 ਲੱਖ ਰੁਪਏ ਖਰਚ ਕੇ ਵਿਆਹ ਕਰਵਾ ਕੇ ਆਪਣੀ ਪਤਨੀ ਨੂੰ ਕੈਨੇਡਾ ਭੇਜਿਆ ਗਿਆ ਪਰ ਪਤਨੀ ਵੱਲੋਂ ਉਥੇ ਜਾ ਕੇ ਦੂਜਾ ਵਿਆਹ ਕਰਵਾਉਣ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਏ. ਐੱਸ. ਆਈ. ਰਣਧੀਰ ਸਿੰਘ ਅਨੁਸਾਰ ਸੁਖਜਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੱਬੀਆਂ ਨੇ ਆਪਣੀ ਸ਼ਿਕਾਇਤ ਰਾਹੀਂ ਦੱਸਿਆ ਕਿ ਜਸਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ, ਜਗਜੀਤ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਜਸਕਮਲ ਸਿੰਘ ਪੁੱਤਰ ਜਗਜੀਤ ਸਿੰਘ ਸਾਰੇ ਵਾਸੀ ਕੋਠੇ ਪੋਨਾ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਜਸਪ੍ਰੀਤ ਕੌਰ ਦਾ ਵਿਆਹ ਮੇਰੇ ਨਾਲ ਕਰਵਾ ਦਿੱਤਾ। 

ਇਹ ਵੀ ਪੜ੍ਹੋ :  ਲਾਲ ਚੂੜਾ ਪਾ ਮੁੰਡੇ ਨਾਲ ਖੜ੍ਹੀ ਕੁੜੀ ਨੇ ਹੱਥ ਬੰਨ੍ਹ ਕੇ ਨਹਿਰ 'ਚ ਮਾਰੀ ਛਾਲ, ਘਟਨਾ ਦੇਖ ਕੰਬ ਗਏ ਲੋਕ

ਉਕਤ ਨੇ ਦੱਸਿਆ ਕਿ ਮੇਰੇ ਤੋਂ ਜਸਪ੍ਰੀਤ ਕੌਰ ਨੂੰ ਸਟੱਡੀ ਬੇਸ 'ਤੇ ਕੈਨੇਡਾ ਭੇਜਣ ਲਈ ਪੜ੍ਹਾਈ ਸਬੰਧੀ ਫੀਸਾਂ, ਸਟੱਡੀ ਵੀਜ਼ਾ ਦੀ ਫੀਸ, ਟਿਕਟਾਂ ਅਤੇ ਹੋਰ ਜ਼ਰੂਰੀ ਖਰਚ ਕਰਵਾਉਣ ਦੇ ਬਾਵਜੂਦ ਮੈਨੂੰ ਕੈਨੇਡਾ ਨਹੀਂ ਲੈ ਕੇ ਗਈ ਅਤੇ ਮੇਰੇ ਨਾਲ ਤਕਰੀਬਨ 17 ਲੱਖ ਰੁਪਏ ਦੀ ਠੱਗੀ ਮਾਰੀ। ਮੁੱਦਈ ਅਨੁਸਾਰ ਜਸਪ੍ਰੀਤ ਕੌਰ ਨੇ ਮੈਨੂੰ ਬਿਨਾਂ ਤਲਾਕ ਦਿੱਤੇ ਇਕ ਹੋਰ ਲੜਕੇ ਨਾਲ ਵਿਆਹ ਕਰਵਾ ਲਿਆ। ਇਸ ਸਬੰਧੀ ਪੁਲਸ ਵੱਲੋਂ ਪੜਤਾਲ ਕਰਨ ਤੋਂ ਬਾਅਦ ਕਥਿਤ ਮੁਲਜ਼ਮਾਂ ਖਿਲਾਫ ਥਾਣਾ ਸਦਰ ਜਗਰਾਓਂ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ :  ਮੋਗਾ 'ਚ ਵੱਡੀ ਵਾਰਦਾਤ, ਵਿਆਹ ਤੋਂ ਪਰਤ ਰਹੇ ਨੌਜਵਾਨ 'ਤੇ ਚਲਾਈਆਂ ਤਾਬੜ-ਤੋੜ ਗੋਲ਼ੀਆਂ


author

Gurminder Singh

Content Editor

Related News