ਸਟੱਡੀ ਵੀਜ਼ਾ ਦੀ ਐਪਲੀਕੇਸ਼ਨ ਹੋਈ ਰਿਜੈਕਟ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Sunday, Nov 27, 2022 - 04:38 AM (IST)

ਸਟੱਡੀ ਵੀਜ਼ਾ ਦੀ ਐਪਲੀਕੇਸ਼ਨ ਹੋਈ ਰਿਜੈਕਟ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਬਾਲਿਆਂਵਾਲੀ (ਜ. ਬ.)-ਅੱਜ ਨੇੜਲੇ ਪਿੰਡ ਕੋਟੜਾ ਕੌੜਾ ਵਿਖੇ ਇਕ ਕੁੜੀ ਵੱਲੋਂ ਵੀਜ਼ਾ ਨਾ ਲੱਗਣ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਥਾਣਾ ਬਾਲਿਆਂਵਾਲੀ ਦੇ ਜਾਂਚ ਅਫ਼ਸਰ ਕੇਵਲ ਸਿੰਘ ਨੇ ਦੱਸਿਆ ਕਿ ਅਮਰਜੀਤ ਕੌਰ ਪਤਨੀ ਭੋਲਾ ਸਿੰਘ ਵਾਸੀ ਕੋਟੜਾ ਕੌੜਾ ਨੇ ਬਿਆਨ ਦਰਜ ਕਰਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਦੋ ਕੁੜੀਆਂ ਤੇ ਇਕ ਮੁੰਡਾ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ਾਕੀ ਹੋਈ ਦਾਗ਼ਦਾਰ, ਸਵੇਰੇ ਪੁਲਸ ਦੀ ਡਿਊਟੀ, ਸੂਰਜ ਢਲਦੇ ਹੀ ਬਣ ਜਾਂਦਾ ਸੀ ਲੁਟੇਰਾ

ਇਕ ਕੁੜੀ ਵਿਆਹੀ ਹੋਈ ਹੈ ਅਤੇ ਮੁੰਡਾ ਕਿਸੇ ਹਸਪਤਾਲ ਵਿਚ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਦੂਜੀ ਕੁੜੀ ਕਰਮਜੀਤ ਕੌਰ (30 ਸਾਲ) ਦਾ ਹਾਲੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਕਾਫ਼ੀ ਦੇਰ ਤੋਂ ਬਾਹਰਲੇ ਮੁਲਕ ਜਾਣ ਲਈ ਸਟੱਡੀ ਵੀਜ਼ਾ ਲਗਵਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਕਈ ਵਾਰ ਵੀਜ਼ਾ ਐਪਲੀਕੇਸ਼ਨ ਰਿਜੈਕਟ ਹੋਣ ਕਾਰਨ ਉਹ ਮਾਨਸਿਕ ਪ੍ਰੇਸ਼ਾਨੀ ’ਚ ਸੀ।

ਇਹ ਖ਼ਬਰ ਵੀ ਪੜ੍ਹੋ : ਗੁਜਰਾਤ ’ਚ ਚੋਣ ਡਿਊਟੀ ’ਤੇ ਤਾਇਨਾਤ ਜਵਾਨ ਨੇ ਆਪਣੇ ਸਾਥੀਆਂ ’ਤੇ ਕੀਤੀ ਫਾਇਰਿੰਗ, ਦੋ ਦੀ ਮੌਤ

ਅੱਜ ਜਦੋਂ ਉਨ੍ਹਾਂ ਦਾ ਪਰਿਵਾਰ ਸਵੇਰੇ ਕੰਮ ’ਤੇ ਗਿਆ ਤਾਂ ਵਾਪਸ ਆਉਣ ਵੇਲੇ ਉਨ੍ਹਾਂ ਨੂੰ ਕਰਮਜੀਤ ਕੌਰ ਵਿਖਾਈ ਨਾ ਦਿੱਤੀ। ਉਪਰੰਤ ਜਦੋਂ ਉਨ੍ਹਾਂ ਨੇ ਛੱਤੜੇ ਵਿਚ ਜਾ ਕੇ ਵੇਖਿਆ ਤਾਂ ਉਸ ਦੀ ਲਾਸ਼ ਲੋਹੇ ਵਾਲੀ ਪਾਈਪ ’ਤੇ ਰੱਸੀ ਨਾਲ ਲਟਕ ਰਹੀ ਸੀ। ਥਾਣਾ ਮੁਖੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ ਹੈ ਅਤੇ ਇਸ ਸਬੰਧੀ 174 ਦੀ ਕਾਰਵਾਈ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਦਿੱਲੀ ਦਾ ਸਮੁੱਚਾ ਸਿੱਖ ਭਾਈਚਾਰਾ ਨਗਰ ਨਿਗਮ ਚੋਣਾਂ ’ਚ ਭਾਜਪਾ ਦੀ ਕਰੇਗਾ ਹਮਾਇਤ : ਕਾਲਕਾ, ਕਾਹਲੋਂ 


author

Manoj

Content Editor

Related News