ਅਜਨਾਲਾ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਕਦਮ, ਬਣਾਈ ਸਬ-ਕਮੇਟੀ

Wednesday, Mar 01, 2023 - 05:39 PM (IST)

ਅਜਨਾਲਾ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਕਦਮ, ਬਣਾਈ ਸਬ-ਕਮੇਟੀ

ਅੰਮ੍ਰਿਤਸਰ : ਅਜਨਾਲਾ ਹਿੰਸਾ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਕਮੇਟੀ ਦਾ ਗਠਨ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੋਵੇ ਅਤੇ ਉਨ੍ਹਾਂ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨੂੰ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਕਮੇਟੀ ਨੂੰ ਇਸ ਮਾਮਲੇ 'ਤੇ ਵਿਚਾਰ-ਵਟਾਂਦਰਾਂ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਫ਼ੈਸਲਾ ਲਿਆ ਜਾਵੇਗਾ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ। ਦੱਸ ਦੇਈਏ ਕਿ ਇਹ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਅਜਨਾਲਾ ਹਿੰਸਾ 'ਤੇ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅੰਮ੍ਰਿਤਪਾਲ ਸਿੰਘ 'ਤੇ ਲਾਏ ਵੱਡੇ ਇਲਜ਼ਾਮ

PunjabKesari

ਇਸ ਸਬ-ਕਮੇਟੀ ਵਿਚ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, DSGPC ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਪੱਤਰਕਾਰ ਅਤੇ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਡੇਰਾ ਸਿਰਸਾ ਪ੍ਰੇਮੀਆਂ ਦਾ ਨਵਾਂ ਕਾਰਾ ਆਇਆ ਸਾਹਮਣੇ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News