ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

Wednesday, Dec 11, 2024 - 12:46 AM (IST)

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਜੈਤੋ, (ਪਰਾਸ਼ਰ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਵਿਚ ਮੰਗਲਵਾਰ ਨੂੰ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਸਬ ਕਮੇਟੀ ਦੀ ਪਲੇਠੀ ਇਕੱਤਰਤਾ ਹੋਈ, ਜਿਸ ਵਿੱਚ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਕੌਮੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਬ ਕਮੇਟੀ ਦੀ ਹੋਈ ਇਕੱਤਰਤਾ ਵਿਚ ਫੈਸਲਾ ਲਿਆ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਰਸਮੀ ਆਰੰਭਤਾ ਜਨਵਰੀ 2025 ਨੂੰ ਅੰਮ੍ਰਿਤਸਰ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਵੇਗੀ ਅਤੇ ਸ਼ਹੀਦੀ ਸ਼ਤਾਬਦੀ ਦੇ ਕੌਮੀ ਸਮਾਗਮ ਨਵੰਬਰ 2025 ’ਚ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ।

ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਕੱਤਰਤਾ ਵਿਚ ਇਹ ਫੈਸਲਾ ਹੋਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ’ਚ ਨੌਵੇਂ ਪਾਤਸ਼ਾਹ ਜੀ ਦੇ ਚਰਨਛੋਹ ਪ੍ਰਾਪਤ ਅਸਥਾਨਾਂ ਵਿਖੇ ਵੀ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਦੇ ਨਾਲ ਹੀ ਪੰਜਾਬ ਭਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਿਤ ਇਤਿਹਾਸਕ ਪਾਵਨ ਗੁਰਧਾਮਾਂ ਵਿਖੇ ਵੀ ਵੱਡੇ ਗੁਰਮਤਿ ਸਮਾਗਮ ਹੋਣਗੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੋਂ ਇਲਾਵਾ ਨਵੰਬਰ 2025 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਅਤੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵੀ ਕੌਮੀ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਲਈ ਲੋੜ ਅਨੁਸਾਰ ਸਬ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।

ਇਕੱਤਰਤਾ ਵਿਚ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਾਬਕਾ ਜਨਰਲ ਸਕੱਤਰ ਤੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਾਮ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਪ੍ਰਿਤਪਾਲ ਸਿੰਘ ਪਾਲੀ, ਸੁਖਵਰਸ ਸਿੰਘ ਪੰਨੂ, ਤੇਜਿੰਦਰਪਾਲ ਸਿੰਘ ਲਾਡਵਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਹਾਜ਼ਰ ਸਨ।

ਇਨ੍ਹਾਂ ਤੋਂ ਇਲਾਵਾ ਮੀਤ ਸਕੱਤਰ ਪ੍ਰੋਫੈਸਰ ਸੁਖਦੇਵ ਸਿੰਘ ਤਲਵਿੰਦਰ ਸਿੰਘ ਬੁੱਟਰ ਮੀਡੀਆ ਸਲਾਹਕਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ, ਮੈਨੇਜਰ ਮਲਕੀਤ ਸਿੰਘ ਹਰਦੇਵ ਸਿੰਘ, ਇੰਚਾਰਜ ਗੁਰਭਾਗ ਸਿੰਘ, ਮਨਿੰਦਰਪਾਲ ਸਿੰਘ ਗੁੰਬਰ, ਹਰਮਿੰਦਰ ਪਾਲ ਸਿੰਘ ਸਬਰਵਾਲ, ਸਰਬਜੀਤ ਸਿੰਘ ਕਾਲੜਾ ਤੇ ਰਮਿੰਦਰ ਸਿੰਘ ਕੋਛੜ ਆਦਿ ਹਾਜਰ ਸਨ।


author

Rakesh

Content Editor

Related News