ਅਜਨਾਲਾ ਹਿੰਸਾ : ਸਬ-ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਰਿਪੋਰਟ
Sunday, Mar 12, 2023 - 06:30 PM (IST)
ਮੋਹਾਲੀ (ਪਰਦੀਪ) : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਦਿਸ਼ਾ-ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਵੱਲੋ ਤਿਆਰ ਕੀਤੀ ਰਿਪੋਰਟ ਅੱਜ 12 ਮਾਰਚ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਸੌਂਪੀ ਦਿੱਤੀ। ਇਸ ਦੀ ਜਾਣਕਾਰੀ 16 ਮੈਂਬਰੀ ਸਬ-ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰਮੁਹੰਮਦ ਨੇ ਦਿੱਤੀ।
ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਪੁਸ਼ੂ ਨੇ ਤਬਾਹ ਕਰ ਦਿੱਤਾ ਪਰਿਵਾਰ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਇਸ ਸਬੰਧੀ ਗੱਲ ਕਰਦਿਆਂ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਕੇਸਗੜ੍ਹ ਸਾਹਿਬ ਅਨੰਦਪੁਰ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ-ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਲਗਾਈ ਗਈ ਸੀ।
ਇਹ ਵੀ ਪੜ੍ਹੋ- ਬਠਿੰਡਾ ਦੇ ਹੋਟਲ 'ਚ ਚੱਲ ਰਿਹਾ ਸੀ ਜਿਸਮ ਫਿਰੋਸ਼ੀ ਦਾ ਧੰਦਾ, ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ, 3 ਫ਼ਰਾਰ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਹ ਰਿਪੋਰਟ ਮਿਲਣ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨਾਲ ਵਿਚਾਰ ਕਰਨ ਤੋਂ ਬਾਅਦ ਧਰਨਿਆਂ-ਮੁਜ਼ਾਹਰਿਆਂ, ਕਬਜ਼ਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ਅਤੇ ਨਿੱਜੀ ਹਿੱਤਾਂ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਹੀ ਆਦੇਸ਼ ਜਾਰੀ ਕਰਨਗੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।