ਸਬ ਡਵੀਜਨ ਜੈਤੋ ’ਚ ਕੋਰੋਨਾ ਦਾ ਕਹਿਰ ਜਾਰੀ, ਦੋ ਜਨਾਨੀਆਂ ਦੀ ਹੋਈ ਮੌਤ

04/08/2021 6:08:45 PM

ਜੈਤੋ (ਗੁਰਮੀਤਪਾਲ ਸ਼ਰਮਾ) : ਦੇਸ਼ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜੋ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਹੇ। ਸੂਬਾ ਸਰਕਾਰ ਨੇ ਇਸ ਭਿਆਨਕ ਬੀਮਾਰੀ ਨਾਲ ਨਜਿੱਠਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਜਿਸ ਦੇ ਤਹਿਤ ਰਾਤ ਦਾ ਕਰਫ਼ਿਊ ਵੀ ਲਗਾਇਆ ਹੋਇਆ ਹੈ। ਇਸ ਦੇ ਬਾਵਜੂਦ ਇਹ ਭਿਆਨਕ ਬੀਮਾਰੀ ਲੋਕਾਂ ਨੂੰ ਆਪਣੀ ਜਕੜ ਵਿੱਚ ਲੈ ਰਹੀ ਹੈ। ਅੱਜ ਸਬ ਡਵੀਜਨ ਜੈਤੋ ਵਿੱਚ ਇਸ ਬੀਮਾਰੀ ਦੇ ਕਾਰਨ ਦੋ ਜਨਾਨੀਆਂ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖਬਰ - ਪੁੱਤਰ ਦੀ ਲਾਲਸਾ ’ਚ ਅੰਨ੍ਹਾ ਹੋਇਆ ‘ਸਹੁਰਾ’ ਪਰਿਵਾਰ, ਨੂੰਹ ਨੂੰ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਹੀਰਾਵੰਤੀ ਨੇ ਦੱਸਿਆ ਕਿ ਬਾਜਾਖਾਨਾ ਦੀ ਸੁਖਵਿੰਦਰ ਕੌਰ (45) ਪਤਨੀ ਹੁਕਮ ਸਿੰਘ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ, ਜੋ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਵਿਖੇ ਦਾਖਲ ਸੀ। ਉਕਤ ਜਨਾਨੀ ਦਾ ਸਸਕਾਰ ਪਰਿਵਾਰ ਦੀ ਹਜ਼ਾਰੀ ਵਿੱਚ ਬਾਜਾਖਾਨਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਇਸੇ ਤਰ੍ਹਾਂ ਗੁਰਦੇਵ ਕੌਰ (80) ਪਤਨੀ ਚੰਦ ਸਿੰਘ ਵਾਸੀ ਮੱਤਾ, ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਸੀ, ਜਿਸ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ, ਦਾ ਸਸਕਾਰ ਨਾਇਬ ਤਹਿਸੀਲਦਾਰ ਹੀਰਾਂਵੰਤੀ ਪੁਲਸ ਥਾਣਾ ਮੁੱਖੀ ਰਾਜੇਸ਼ ਕੁਮਾਰ ਅਤੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਪਿੰਡ ਮੱਤਾ ਵਿਖੇ ਸ਼ਮਸ਼ਾਨ ਘਾਟ ਕੀਤਾ ਗਿਆ। ਜ਼ਿਲ੍ਹਾ ਫ਼ਰੀਦਕੋਟ ਵਿੱਚ ਕੋਰੋਨਾ ਦੇ ਮਾਮਲੇ 5 ਹਜ਼ਾਰ ਤੋਂ ਉਪਰ ਹੋ ਚੁੱਕੇ ਹਨ ਅਤੇ ਹੁਣ ਤੱਕ ਸੌ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।  

ਪੜ੍ਹੋ ਇਹ ਵੀ ਖਬਰ - ਸ਼ਰਮਨਾਕ: ਗੁਰਦੁਆਰੇ ਦੇ ਸੇਵਾਦਾਰ ਨੇ ਨਾਬਾਲਿਗ ਨਾਲ ਜਬਰ-ਜ਼ਿਨਾਹ ਕਰ ਬਣਾਈ ਵੀਡੀਓ, ਬਲੈਕਮੇਲ ਕਰ ਠੱਗੇ 5 ਲੱਖ


rajwinder kaur

Content Editor

Related News