ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

Wednesday, Aug 24, 2022 - 10:03 PM (IST)

ਲੌਂਗੋਵਾਲ (ਵਸ਼ਿਸ਼ਟ) : ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਬ-ਇੰਸਪੈਕਟਰ ਰਾਮ ਸਿੰਘ ਨੂੰ ਪੰਜਾਬ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਅੱਜ 5000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਨ ਦੀ ਖ਼ਬਰ ਮਿਲੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਲੌਂਗੋਵਾਲ ਥਾਣੇ ਵਿਖੇ ਤਾਇਨਾਤ ਸਬ-ਇੰਸਪੈਕਟਰ ਨੂੰ ਲੌਂਗੋਵਾਲ ਵਾਸੀ ਹਰਵਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸ ਨੇ ਚੋਰ ਦੀ ਭਾਲ ਬਾਰੇ ਪੁਲਸ ਨੂੰ ਅਰਜ਼ੀ ਦਿੱਤੀ ਸੀ ਪਰ ਉਕਤ ਸਬ-ਇੰਸਪੈਕਟਰ ਉਸ ਤੋਂ ਕਾਰਵਾਈ ਕਰਨ ਬਦਲੇ 5000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ ਤੇ ਹੁਣ ਪਰਚਾ ਦਰਜ ਕਰਨ ਲਈ 5000 ਰੁਪਏ ਹੋਰ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : 2 ਅਖੌਤੀ ਪੱਤਰਕਾਰਾਂ 'ਤੇ ਪਰਚਾ ਦਰਜ, ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਕਰਦੇ ਸਨ ਬਲੈਕਮੇਲ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਉਕਤ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਪੁਲਸ ਮੁਲਾਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪਟਿਆਲਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਪੁੱਤ ਨਾਲ ਮੋਟਰਸਾਈਕਲ 'ਤੇ ਜਾ ਰਹੀ ਮਾਂ ਦੀਆਂ ਝਪਟੀਆਂ ਵਾਲੀਆਂ, ਡਿੱਗਣ ਨਾਲ ਹੋਈ ਮੌਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News