80 ਹਜ਼ਾਰ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ, ਵਿਜੀਲੈਂਸ ਬਿਊਰੋ ਨੇ ਵਿਛਾਇਆ ਜਾਲ
Wednesday, Apr 16, 2025 - 07:56 PM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐੱਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਕਲਯੁੱਗੀ ਪੁੱਤ ਨੇ ਕੁਹਾੜੀ ਨਾਲ ਵੱਢ ਕੇ ਮਾਰ'ਤੀ ਮਾਂ, ਕੋਰਟ ਨੇ ਸੁਣਾਈ ਉਮਰ ਕੈਦ
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐੱਸਆਈ ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼ਤ ਵਜੋਂ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ।
ਦੁਨੀਆ ਦੀਆਂ ਸਭ ਤੋਂ ਖੂਬਸੂਰਤ ਮਹਿਲਾ ਐਥਲੀਟ 'ਚ ਸ਼ੁਮਾਰ Olivia Dunne (Pics)
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਸਭ ਤੋਂ ਸਸਤਾ Loan! ਹਰ ਮਹੀਨੇ ਕਿਸ਼ਤਾਂ ਭਰਨ ਦਾ ਵੀ ਝੰਜਟ ਖਤਮ
ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐੱਸਆਈ ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8