ਜਲੰਧਰ ''ਚ ਸਬ-ਇੰਸਪੈਕਟਰ ਦੇ ਸਿਰ ''ਚ ਲੱਗੀ ਗੋਲ਼ੀ, ਮੌਕੇ ''ਤੇ ਹੋਈ ਮੌਤ

Thursday, Jan 11, 2024 - 06:17 AM (IST)

ਜਲੰਧਰ ''ਚ ਸਬ-ਇੰਸਪੈਕਟਰ ਦੇ ਸਿਰ ''ਚ ਲੱਗੀ ਗੋਲ਼ੀ, ਮੌਕੇ ''ਤੇ ਹੋਈ ਮੌਤ

ਜਲੰਧਰ (ਮਹੇਸ਼)- ਸਰਕਾਰੀ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਸਿਰ ’ਚ ਵੱਜਣ ਕਾਰਨ ਸਬ-ਇੰਸ. ਭੁਪਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ । ਸੀ. ਆਈ. ਏ. 50 ਸਾਲਾ ਸਬ-ਇੰਸਪੈਕਟਰ, ਜੋ ਕਿ ਦਿਹਾਤੀ ਇਲਾਕੇ ’ਚ ਸੇਵਾ ਨਿਭਾਅ ਰਿਹਾ ਸੀ, ਭੋਗਪੁਰ ਦਾ ਰਹਿਣ ਵਾਲਾ ਸੀ। ਮਾਮਲੇ ਦੀ ਜਾਂਚ ਥਾਣਾ ਡਵੀਜ਼ਨ ਨੰ. 2 ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸ. ਭੁਪਿੰਦਰ ਸਿੰਘ ਸੀ. ਆਈ. ਏ. ਸਟਾਫ ਦਿਹਾਤੀ ਦੇ ਦਫਤਰ ਕੋਲ ਬਣੀ ਪਾਰਕਿੰਗ ’ਚ ਬੁੱਧਵਾਰ ਸ਼ਾਮ ਕਰੀਬ 6.30 ਵਜੇ ਆਪਣੀ ਕਾਰ ’ਚ ਬੈਠ ਕੇ 9 ਐੱਮ. ਐੱਮ. ਦੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - 'ਨਵਜੋਤ ਸਿੰਘ ਸਿੱਧੂ ਨੂੰ ਚੁੱਪ ਕਰਾਓ ਜਾਂ ਬਾਹਰ ਦਾ ਰਾਹ ਦਿਖਾਓ', ਕਾਂਗਰਸ ਦੇ ਲੀਡਰਾਂ ਨੇ ਇੰਚਾਰਜ ਅੱਗੇ ਰੱਖੀ ਮੰਗ

ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ’ਚੋਂ ਗੋਲੀ ਚੱਲ ਗਈ, ਜੋ ਉਸ ਦੇ ਸਿਰ ’ਚ ਲੱਗੀ। ਇਸ ਸਬੰਧੀ ਜਦੋਂ ਪੁਲਸ ਨੂੰ ਸੂਚਨਾ ਮਿਲੀ ਤਾਂ ਭੁਪਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ ਤੇ ਉਸ ਦਾ ਸਿਰ ਪੂਰੀ ਤਰ੍ਹਾਂ ਖੂਨ ਨਾਲ ਲਥਪਥ ਸੀ। ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਫਿੰਗਰ ਪ੍ਰਿੰਟ ਮਾਹਿਰਾਂ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਤੇ ਮ੍ਰਿਤਕ ਦੀ ਕਾਰ ਤੇ ਉਸ ਦਾ ਸਰਕਾਰੀ ਪਿਸਤੌਲ ਆਪਣੇ ਕਬਜ਼ੇ ’ਚ ਲੈ ਲਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਐੱਸ. ਆਈ. ਭੁਪਿੰਦਰ ਸਿੰਘ ਦੀ ਪਤਨੀ ਕੁਲਜੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਵੀਰਵਾਰ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News