ਪੰਜਾਬ ਪੁਲਸ ਦੇ ਸਬ ਇੰਸਪੈਕਟਰ ਦੀ ਡਿਊਟੀ ਦੌਰਾਨ ਮੌਤ, ਡੂੰਘੇ ਸਦਮੇ ''ਚ ਪਰਿਵਾਰ

06/17/2024 6:31:54 PM

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਆਨ ਡਿਊਟੀ ਸਬ ਇੰਸਪੈਕਟਰ ਮਨਮੋਹਨ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇੰਸਪੈਕਟਰ ਦਾ ਪੂਰਾ ਪਰਿਵਾਰ ਸਦਮੇ  'ਚ ਹੈ। ਜਾਣਕਾਰੀ ਮੁਤਾਬਕ ਸਰਕਾਰੀ ਸਨਮਾਨ ਨਾਲ ਉਨ੍ਹਾਂ ਦਾ ਸੰਸਕਾਰ ਅੰਮ੍ਰਿਤਸਰ ਦੇ ਚਾਟੀਵਿੰਡ ਗੇਟ ਸ਼ਿਵਪੁਰੀ ਵਿਚ ਕੀਤਾ ਗਿਆ, ਜਿਥੇ ਮੌਕੇ 'ਤੇ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਨਾਲ-ਨਾਲ ਪੁਲਸ ਦੇ ਹੋਰ ਆਲਾ ਅਧਿਕਾਰੀ ਵੀ ਮੌਜੂਦ ਸਨ। ਮਰਸੂਮ ਸਬ ਇੰਸਪੈਕਟਰ ਆਪਣੇ ਪਿਛੇ ਦੋ ਧੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ। ਫਿਲਹਾਲ ਪਰਿਵਾਰ ਲਈ ਕਾਫ਼ੀ ਔਖੀ ਘੜੀ ਹੈ ਜਿਸ ਵਿਚ ਪੁਲਸ ਪ੍ਰਸ਼ਾਸ਼ਨ ਵਲੋਂ ਹਰ ਸੰਭਵ ਮਦਦ ਦਾ ਆਸ਼ਵਾਸਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ

ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਸਬ ਇੰਸਪੈਕਟਰ ਮਨਮੋਹਨ ਸਿੰਘ ਦੇ ਇਕਲੌਤੇ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਐੱਸ. ਐੱਸ. ਪੀ. ਆਰ. ਐੱਨ ਢੋਕੇ ਨਾਲ ਕਾਫੀ ਲੰਮੇ ਸਮੇਂ ਤੋਂ ਡਿਊਟੀ ਨਿਭਾ ਰਹੇ ਸਨ ਅਤੇ ਬੀਤੇ ਦੋ ਦਿਨ ਪਹਿਲਾਂ ਆਨ ਡਿਊਟੀ 'ਚ  ਉਨ੍ਹਾਂ ਮੌਤ ਹੋਣ ਕਾਰਨ ਪਰਿਵਾਰ ਸਦਮੇ ਵਿਚ ਹੈ।

ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News