ਸਬ ਇੰਸਪੈਕਟਰ ਰਾਮਪਾਲ ਨੇ ਸੰਭਾਲਿਆ SHO ਸਿਟੀ ਬਲਾਚੌਰ ਦਾ ਚਾਰਜ, ਨਸ਼ਾ ਸਮੱਗਲਰਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Friday, Dec 26, 2025 - 05:10 PM (IST)
ਬਲਾਚੌਰ/ਪੋਜੇਵਾਲ (ਕਟਾਰੀਆ)-ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਵੱਲੋਂ ਪੁਲਸ ਪ੍ਰਸ਼ਾਸਨ ਵਿਚ ਕੀਤੇ ਗਏ ਫੇਰਬਦਲ ਤਹਿਤ ਸਿਟੀ ਬਲਾਚੌਰ ਵਿਖੇ ਨਵੇਂ ਐੱਸ. ਐੱਚ. ਓ. ਦੀ ਨਿਯੁਕਤੀ ਕੀਤੀ ਗਈ ਹੈ। ਇੰਸਪੈਕਟਰ ਰਾਜ ਪਰਵਿੰਦਰ ਕੌਰ ਦੀ ਜਗ੍ਹਾ ਹੁਣ ਸਬ ਇੰਸਪੈਕਟਰ ਰਾਮਪਾਲ ਨੂੰ ਸਿਟੀ ਬਲਾਚੌਰ ਦਾ ਐੱਸ. ਐੱਚ. ਓ. ਤਾਇਨਾਤ ਕੀਤਾ ਗਿਆ। ਰਾਮਪਾਲ ਇਸ ਤੋਂ ਪਹਿਲਾਂ ਸਦਰ ਐਡੀਸ਼ਨਲ ਐੱਸ. ਐੱਚ. ਓ. ਨਵਾਂ ਸ਼ਹਿਰ ਸੇਵਾ ਨਿਭਾ ਰਹੇ ਸਨ।
ਅਹੁਦਾ ਸੰਭਾਲਦਿਆਂ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸ਼ਹਿਰ ਵਿਚ ਕਿਸੇ ਤਰ੍ਹਾਂ ਦਾ ਕੋਈ ਕ੍ਰਾਈਮ ਕਰਦਾ ਹੈ ਨਸ਼ਾ ਵੇਚਦਾ ਹੈ ਬਿਨਾਂ ਝਿਜਕ ਮੈਨੂੰ ਫੋਨ ’ਤੇ ਇਤਲਾਹ ਦਿੱਤੀ ਜਾਵੇ। ਉਸ ਦਾ ਨਾਂ ਪਤਾ ਗੁਪਤ ਰੱਖਿਆ ਜਾਵੇਗਾ। ਐੱਸ. ਐੱਚ. ਓ. ਰਾਮਪਾਲ ਨੇ ਇਲਾਕੇ ਦੇ ਮਾੜੇ ਅਨਸਰਾਂ ਨੂੰ ਸਖ਼ਤ ਲਹਿਜੇ ਵਿਚ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਨਸ਼ਾ ਵੇਚਣ ਵਾਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਟ੍ਰੈਵਲਸ ਦੇ ਮਾਲਕ ਨਾਲ 5.54 ਕਰੋੜ ਦਾ ਫਰਾਡ, ਖ਼ੁਦ ਨੂੰ MP ਦੱਸ ਕੇ ਕੀਤਾ...
ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਸਮੱਗਲਰ ਜਾਂ ਤਾਂ ਆਪਣਾ ਇਹ ਗੈਰ-ਕਾਨੂੰਨੀ ਧੰਦਾ ਬੰਦ ਕਰ ਦੇਣ ਜਾਂ ਫਿਰ ਸ਼ਹਿਰ ਛੱਡ ਕੇ ਚਲੇ ਜਾਣ ਕਿਉਂਕਿ ਪੁਲਸ ਹੁਣ ਉਨ੍ਹਾਂ ਖ਼ਿਲਾਫ਼ ਬੇਹੱਦ ਸਖ਼ਤ ਕਾਰਵਾਈ ਕਰਨ ਜਾ ਰਹੀ ਹੈ। ਨਸ਼ਿਆਂ ਦੇ ਨਾਲ-ਨਾਲ ਉਨ੍ਹਾਂ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਜਨਤਕ ਥਾਵਾਂ ’ਤੇ ਹੁੱਲੜਬਾਜ਼ੀ ਕਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਵੀ ਤਾੜਨਾ ਕੀਤੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਸਖ਼ਤ ਚਲਾਨ ਕੱਟੇ ਜਾਣਗੇ। ਸ਼ਹਿਰ ਦੀ ਸ਼ਾਂਤੀ ਭੰਗ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਜਨਤਾ ਦੀ ਸੁਰੱਖਿਆ ਅਤੇ ਸ਼ਾਂਤਮਈ ਮਾਹੌਲ ਨੂੰ ਬਣਾਏ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਐੱਸ. ਐੱਚ. ਓ. ਰਾਮਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਪੁਲਸ ਦਾ ਸਹਿਯੋਗ ਕਰਨ।
ਇਹ ਵੀ ਪੜ੍ਹੋ: ਡਿਜੀਟਲ ਅਰੈਸਟ ਮਾਮਲੇ 'ਚ ED ਦੀ ਕਾਰਵਾਈ! ਪੰਜਾਬ ਸਣੇ 5 ਸੂਬਿਆਂ 'ਚ ਛਾਪੇ, ਔਰਤ ਨਿਕਲੀ ਮਾਸਟਰਮਾਈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
