ਝਬਾਲ ਦਾ ਸੂਬੇਦਾਰ ਕੁਲਦੀਪ ਸਿੰਘ ਜੰਮੂ ਕਸ਼ਮੀਰ ਦੇ ਪੁੰਛ ’ਚ ਡਿਊਟੀ ਦੌਰਾਨ ਸ਼ਹੀਦ

07/09/2023 12:26:25 PM

ਝਬਾਲ (ਨਰਿੰਦਰ) : ਝਬਾਲ ਨੇੜੇ ਪਿੰਡ ਸਵਰਗਾਪੁਰੀ ਦੇ ਵਸਨੀਕ ਭਾਰਤੀ ਫੌਜ ਵਿਚ ਸੂਬੇਦਾਰ ਦੇ ਅਹੁਦੇ ’ਤੇ ਤਾਇਨਾਤ ਕੁਲਦੀਪ ਸਿੰਘ ਪੁੱਤਰ ਸਾਧੂ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸ਼ਹੀਦ ਹੋਏ ਜਵਾਨ ਦੇ ਪਿਤਾ ਸਾਧੂ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਕੁਲਦੀਪ ਸਿੰਘ ਜੋ ਭਾਰਤੀ ਫੌਜ ਵਿਚ 16 ਆਰ. ਆਰ. ਬਟਾਲੀਅਨ ਵਿਚ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਵਿਚ ਡਿਊਟੀ ਕਰਦਾ ਸੀ ਅਤੇ ਅਜੇ ਪਿਛਲੇ ਕੁਝ ਦਿਨ ਪਹਿਲਾਂ ਹੀ ਪਿੰਡੋਂ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਗਿਆ ਸੀ। 

ਇਹ ਵੀ ਪੜ੍ਹੋ : ਜਿੰਮ ਤੋਂ ਪਰਤ ਰਹੇ ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਹਾਦਸੇ ’ਚ ਮੌਤ

ਕੱਲ੍ਹ ਸ਼ਾਮੀ ਉਨ੍ਹਾਂ ਨੂੰ ਫੋਜੀ ਅਧਿਕਾਰੀਆਂ ਦਾ ਫੋਨ ਆਇਆ ਅਤੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸੂਬੇਦਾਰ ਕੁਲਦੀਪ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ ਜਿਸ ਦੀ ਮ੍ਰਿਤਕ ਦੇਹ ਕੱਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਫੌਜੀ ਅਧਿਕਾਰੀ ਲੈ ਕੇ ਪਹੁੰਚ ਰਹੇ ਹਨ। ਵਰਨਣਯੋਗ ਹੈ ਕਿ ਸੂਬੇਦਾਰ ਕੁਲਦੀਪ ਸਿੰਘ ਆਪਣੇ ਪਿੱਛੇ ਪਤਨੀ, ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਛੱਡ ਗਿਆ ਹੈ। 

ਇਹ ਵੀ ਪੜ੍ਹੋ : ਪ‌ਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


Gurminder Singh

Content Editor

Related News