ਡਿਊਟੀ ’ਤੇ ਜਾ ਰਹੇ ਖਾਲੜਾ ਦੇ ਇਤਿਹਾਸਕ ਪਿੰਡ ਮਾੜੀ ਕੰਬੋਕੇ ਦੇ ਸੂਬੇਦਾਰ ਦੀ ਟਰੇਨ ਵਿਚ ਮੌਤ

Saturday, Feb 26, 2022 - 03:24 PM (IST)

ਖਾਲੜਾ/ਭਿੱਖੀਵਿੰਡ (ਭਾਟੀਆ) : ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਇਤਿਹਾਸਕ ਪਿੰਡ ਮਾੜੀ ਕੰਬੋਕੇ ਦੇ ਰਹਿਣ ਵਾਲੇ ਸੂਬੇਦਾਰ ਜੈਮਲ ਸਿੰਘ ਪੁੱਤਰ ਰਘਬੀਰ ਸਿੰਘ ਜੋ ਕਿ ਡਿਊਟੀ ਜਾ ਰਹੇ ਸੀ ਦੀ ਟਰੇਨ ਵਿਚ ਉਸ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅੱਜ ਚੌਥੇ ਦਿਨ ਸੂਬੇਦਾਰ ਜੈਮਲ ਸਿੰਘ ਦੀ ਲਾਸ਼ ਪਿੰਡ ਕੰਬੋਕੇ ਵਿਖੇ ਪੁੱਜਣ ’ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਇਸ ਮੌਕੇ ਪਿੰਡ ਮਾੜੀ ਕੰਬੋਕੇ ਵਿਖੇ ਜੈਮਲ ਸਿੰਘ ਦੀ ਮ੍ਰਿਤਕ ਦੇਹ ਲੈ ਕੇ ਪੁੱਜੇ ਐੱਨ. ਸੀ. ਸੀ. ਫੌਜੀ ਰਵੀ ਕੁਮਾਰ ਵੈਸਟ ਬੰਗਾਲ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇਦਾਰ ਦੀ ਜਦੋਂ ਹਾਰਟ ਅਟੈਕ ਨਾਲ ਮੌਤ ਹੋਈ ਉਸ ਤੋਂ ਪਹਿਲਾਂ ਉਸ ਨੇ ਸਾਡੇ ਨਾਲ ਫੋਨ ’ਤੇ ਰਾਬਤਾ ਕੀਤਾ ਸੀ। ਉਸ ਤੋਂ ਬਾਅਦ ਮੈਂ ਫੋਨ ਕੀਤਾ ਤਾਂ ਸੂਬੇਦਾਰ ਨੇ ਫੌਨ ਨਹੀਂ ਚੁੱਕਿਆ ਜਦੋਂ ਅਸੀਂ ਇਸਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਸੂਬੇਦਾਰ ਜੈਮਲ ਸਿੰਘ ਦੀ ਮ੍ਰਿਤਕ ਦੇਹ ਰੇਲ ਗੱਡੀ ਵਿਚੋਂ ਮਿਲੀ।

ਇਹ ਵੀ ਪੜ੍ਹੋ : ਕੁੱਝ ਦਿਨ ਪਹਿਲਾਂ ਅਮਰੀਕਾ ਗਈ ਮਾਂ, ਪਿੱਛੋਂ ਇਕਲੌਤੇ ਪੁੱਤ ਨਾਲ ਵਾਪਰ ਗਿਆ ਭਾਣਾ

ਉਨ੍ਹਾਂ ਕਿਹਾ ਕਿ ਅੱਜ ਚਾਰ ਦਿਨ ਬਾਅਦ ਸੂਬੇਦਾਰ ਜੈਮਲ ਸਿੰਘ ਦੀ ਮ੍ਰਿਤਕ ਦੇਹ ਪਿੰਡ ਮਾੜੀ ਕੰਬੋਕੇ ਲੈ ਕੇ ਆਏ ਹਾਂ। ਇਸ ਮੌਕੇ ਅੱਜ ਸੂਬੇਦਾਰ ਜੈਮਲ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਆਈ ਫੌਜੀ ਟੁੱਕੜੀ ਨੇ ਸਲਾਮੀ ਦਿੱਤੀ । ਇਸ ਮੌਕੇ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਧਾਰਮਿਕ ਰਸਮਾਂ ਨਾਲ ਸੂਬੇਦਾਰ ਜੈਮਲ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ। ਇਸ ਮੌਕੇ ਬਲਕਾਰ ਸਿੰਘ ਲਾਖਣਾ, ਪ੍ਰਧਾਨ ਗੁਰਮੁਖ ਸਿੰਘ ਪੱਪੂ,  ਸੰਦੀਪ ਸਿੰਘ ਸੌਨੀ, ਸਰਵਨ ਸਿੰਘ ਆੜ੍ਹਤੀਆ ਨੇ ਕਿਹਾ ਜੈਮਲ ਸਿੰਘ ਬਹੁਤ ਹੀ ਮਿਲਾਪੜੇ ਸੁਭਾਅ ਦਾ ਮਾਲਕ ਸੀ ਅਤੇ ਪੰਜ ਛੇ ਮਹੀਨੇ ਤੱਕ ਇਹ ਪੈਨਸ਼ਨ ਆਉਣ ਵਾਲਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਪਿੰਡ ਮਾੜੀ ਕੰਬੋਕੇ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਮੋਗਾ ’ਚ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਟਰਾਲੇ ਨਾਲ ਟੱਕਰ, ਮਚ ਗਿਆ ਚੀਕ-ਚਿਹਾੜਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News