ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਪਵਾਏ ਵੈਣ, ਦਰਦਨਾਕ ਘਟਨਾ ’ਚ ਪਿੰਡ ਪੰਜਵੜ ਦੇ ਸੁਬੇਗ ਸਿੰਘ ਦੀ ਮੌਤ

Tuesday, Feb 06, 2024 - 06:49 PM (IST)

ਕੈਨੇਡਾ ਤੋਂ ਆਏ ਫੋਨ ਨੇ ਪਰਿਵਾਰ ’ਚ ਪਵਾਏ ਵੈਣ, ਦਰਦਨਾਕ ਘਟਨਾ ’ਚ ਪਿੰਡ ਪੰਜਵੜ ਦੇ ਸੁਬੇਗ ਸਿੰਘ ਦੀ ਮੌਤ

ਝਬਾਲ (ਨਰਿੰਦਰ) : ਰੋਜ਼ੀ-ਰੋਟੀ ਖਾਤਰ ਤੇ ਪਰਿਵਾਰ ਦੇ ਚੰਗੇਰੇ ਭਵਿੱਖ ਨੂੰ ਮੁੱਖ ਰੱਖਦਿਆਂ ਅੱਜ ਤੋਂ ਸੱਤ ਮਹੀਨੇ ਪਹਿਲਾਂ ਪਿੰਡ ਪੰਜਵੜ ਦੇ ਕੈਨੇਡਾ ਗਏ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੇ ਸੁਬੇਗ ਸਿੰਘ ਉਰਫ ਸੋਨੂ 33 ਸਾਲ ਦੇ ਪਿਤਾ ਮਲਕੀਅਤ ਸਿੰਘ ਵਾਸੀ ਪੰਜਵੜ ਕਲਾਂ ਨੇ ਦੱਸਿਆ ਕਿ ਉਸ ਦਾ ਲੜਕਾ ਸੁਬੇਗ ਸਿੰਘ ਉਰਫ ਸੋਨੂੰ ਉਮਰ 33 ਸਾਲ ਜਿਸ ਨੂੰ ਸੱਤ ਮਹੀਨੇ ਪਹਿਲਾਂ ਉਸਨੇ 25 ਲੱਖ ਰੁਪਿਆ ਕਰਜ਼ਾ ਲੈ ਕੇ ਕੇਨੈਡਾ ਰੋਜ਼ੀ ਰੋਟੀ ਖਾਤਰ ਭੇਜਿਆ ਸੀ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ

ਸੁਬੇਗ ਸਿੰਘ ਦਾ ਵਿਆਹ ਚਾਰ ਸਾਲ ਪਹਿਲਾਂ ਸ਼ਰਨਪ੍ਰੀਤ ਕੌਰ ਨਾਲ ਹੋਇਆ ਸੀ ਜਿਸ ਦੇ ਇਕ ਤਿੰਨ ਸਾਲ ਦੀ ਬੇਟੀ ਹੈ। ਸੁਬੇਗ ਸਿੰਘ ਦੀਆਂ ਦੋ ਭੈਣਾਂ ਅਤੇ ਦੋ ਭਰਾ ਹਨ। ਸੁਬੇਗ ਸਿੰਘ ਕੈਨੇਡਾ ਵਿਚ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਜਿੱਥੇ ਬੀਤੇ ਦਿਨੀਂ ਉਸ ਦਾ ਟਰੱਕ ’ਚੋਂ ਭਾਰੀਆਂ ਪੱਥਰ ਦੀ ਸਲੈਬਾਂ ਉਤਾਰਦੇ ਸਮੇਂ ਸਲੈਬ ਦੇ ਹੇਠਾਂ ਆਉਣ ਹਾਦਸਾ ਵਾਪਰ ਗਿਆ, ਜਿਸ ਵਿਚ ਉਸ ਦੀ ਦਰਦਨਾਕ ਮੌਤ ਹੋ ਗਈ। ਪਰਿਵਾਰ ਅਨੁਸਾਰ ਮ੍ਰਿਤਕ ਨੌਜਵਾਨ ਸੁਬੇਗ ਸਿੰਘ ਦੀ ਲਾਸ਼ ਦਾ ਅੰਤਿਮ ਸੰਸਕਾਰ ਕੈਨੇਡਾ ਵਿਖੇ ਹੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਪੜ੍ਹੇ ਭਾਜਪਾ ਦੇ ਕਸੀਦੇ, ਵਿਰੋਧ ਕਰ ਰਹੇ ਕਾਂਗਰਸੀਆਂ ਨੂੰ ਦੋ ਟੁੱਕ ’ਚ ਜਵਾਬ, ਆਖੀਆਂ ਵੱਡੀਆਂ ਗੱਲਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News