ਪੰਜਾਬ ਵਿਚ ''ਆਪ'' ਨੂੰ ਇਕ ਹੋਰ ''ਹਾਈ ਵੋਲਟੇਜ'' ਝਟਕਾ (ਵੀਡੀਓ)

10/19/2016 1:18:45 PM

ਦੀਨਾਨਗਰ : ਸੁੱਚਾ ਸਿੰਘ ਛੋਟੇਪੁਰ ਵਿਵਾਦ ਤੋਂ ਬਾਅਦ ਪਾਰਟੀ ਅਹੁਦੇਦਾਰ ਤੇ ਵਰਕਰ ਲਗਾਤਾਰ ਆਮ ਆਦਮੀ ਪਾਰਟੀ ਨਾਲ ਆਪਣਾ ਰਿਸ਼ਤਾ ਖਤਮ ਕਰਨ ''ਚ ਲੱਗੇ ਹੋਏ ਹਨ। ਤਾਜ਼ਾ ਮਾਮਲਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਤੋਂ ਨਾਰਾਜ਼ ਲਗਭਗ 70 ਸਰਕਲ ਇੰਚਾਰਜਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਦਾ ਪੱਲਾ ਫੜ ਲਿਆ ਹੈ।
ਆਮ ਆਦਮੀ ਪਾਰਟੀ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ, ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਮੁਸੀਬਤ ਦਾ ਸਬੱਬ ਬਣ ਸਕਦੇ ਹਨ।

Gurminder Singh

This news is Content Editor Gurminder Singh