ਛੋਟੇਪੁਰ ਨੂੰ ਪੰਜਾਬ ਕਨਵੀਨਰ ਦੇ ਅਹੁਦੇ ਤੋਂ ਹਟਾਏ ਜਾਣ ''ਤੇ ਬੋਲੇ ਭਗਵੰਤ ਮਾਨ (ਵੀਡੀਓ)

08/27/2016 12:53:22 PM

ਨਵੀਂ ਦਿੱਲੀ\ਚੰਡੀਗੜ੍ਹ : ਸੁੱਚਾ ਸਿੰਘ ਛੋਟੇਪੁਰ ਨੂੰ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਖਿਲਾਫ ਬੋਲਣਾ ਕਾਫੀ ਭਾਰੀ ਪਿਆ ਹੈ। ਕਾਨਫਰੰਸ ਤੋਂ 3 ਘੰਟਿਆਂ ਦੇ ਅੰਦਰ ਹੀ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਪਾਰਟੀ ਦੇ ਪੰਜਾਬ ਕਨਵੀਨਰ ਦੇ ਅਹੁਦੇ ਤੋਂ ਪਾਸੇ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਤੋਂ ਖਾਰਜ ਨਹੀਂ ਕੀਤਾ ਗਿਆ। ਪਾਰਟੀ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ ਛੋਟੇਪੁਰ ''ਤੇ ਕਾਫੀ ਗੰਭੀਰ ਦੋਸ਼ ਲੱਗੇ ਹਨ ਪਰ ਉਨ੍ਹਾਂ ਨੂੰ ਸਫਾਈ ਪੇਸ਼ ਕਰਨ ਦਾ ਇਕ ਮੌਕਾ ਜ਼ਰੂਰ ਦਿੱਤਾ ਜਾਵੇਗਾ।
ਪੰਜਾਬ ਵਿਚ ਪੈਰ ਜਮਾਉਣ ਦੀ ਕੋਸ਼ਿਸ਼ ਕਰ ਰਹੀ ਆਮ ਆਦਮੀ ਪਾਰਟੀ ''ਚ ਮਚੀ ਇਹ ਉਥਲ-ਪੁਥਲ ਪਾਰਟੀ ਲਈ ਚੰਗਾ ਸੰਕੇਤ ਨਹੀਂ ਹੈ ਕਿਉਂਕਿ ਸਿੱਧੇ ਜਾਂ ਅਸਿੱਧੇ ਰੂਪ ਵਿਚ ਇਸ ਦਾ ਅਸਰ ਪੰਜਾਬ ਵਿਧਾਨ ਸਭਾ ਚੋਣਾਂ ''ਤੇ ਵੀ ਪਵੇਗਾ।


Gurminder Singh

Content Editor

Related News